ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਹਰਗੋਬਿੰਦ ਯੂਨੀਅਨ ਬਲਾਕ ਮਹਿਲ ਕਲਾਂ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੇ ਨਾਂ ਉੱਪਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤਾ ਮਹਿਲ ਕਲਾਂ 29 ਜੁਲਾਈ (ਡਾਕਟਰ ਸੁਖਵਿੰਦਰ ਬਾਪਲਾ ) ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਹਰਗੋਬਿੰਦ ਯੂਨੀਅਨ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੀ ਬਲਾਕ ਪ੍ਰਧਾਨ ਭੋਲੀ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਯੂਨੀਅਨ ਦੇ ਇਕ ਵਫ਼ਦ ਵੱਲੋਂ ਪੰਜਾਬ ਸਰਕਾਰ ਦੇ ਨਾਂ ਉੱਪਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਪੰਡੋਰੀ ਨੂੰ ਮਿਲ ਕੇ ਆਪਣਾ ਇਕ ਮੰਗ ਪੱਤਰ ਦਿੱਤਾ ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਰਕਰਾਂ ਤੇ ਹੈਲਪਰਾਂ ਦੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਪੰਜਾਬ ਸਰਕਾਰ ਤੱਕ ਪਹਿਲ ਦੇ ਅਧਾਰ ਤੇ ਪੁਚਾ ਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਇਸ ਮੌਕੇ ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਹਰਗੋਬਿੰਦ ਯੂਨੀਅਨ ਬਲਾਕ ਮਹਿਲ ਕਲਾਂ ਦੀ ਪ੍ਰਧਾਨ ਭੋਲੀ ਕੌਰ ਰਮਨਦੀਪ ਕੌਰ ਗੁਰਮੇਲ ਕੌਰ ਆਸ਼ਾ ਰਾਣੀ ਸੁਮਨਦੀਪ ਕੌਰ ਪਵਨਦੀਪ ਕੌਰ ਕੁਲਵੰਤ ਕੌਰ ਮਨਜੀਤ ਕੌਰ ਪਰਮਜੀਤ ਕੌਰ ਨੇ ਕਿਹਾ ਕਿ ਜਥੇਬੰਦੀ ਵਰਕਰਾਂ ਤੇ ਹੈਲਪਰਾਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਗਾਤਾਰ ਸੰਘਰਸ਼ ਕਰਕੇ ਮੰਤਰੀਆਂ ਵਿਧਾਇਕਾਂ ਅਤੇ ਹਲਕਾ ਇੰਚਾਰਜ ਮੰਗ ਪੱਤਰ ਦਿੰਦੀ ਆ ਰਹੀ ਹੈ ਪਰ ਕਿਸੇ ਵੀ ਸਰਕਾਰ ਦੇ ਆਗੂਅਾ ਜਾ ਅਧਿਕਾਰੀਆਂ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪੂਰੀਆਂ ਕਰਨ ਵੱਲ ਧਿਆਨ ਨਹੀਂ ਦਿੱਤਾ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ ਸਮੇਂ ਤੋਂ ਰਾਜ ਦੇ ਆਂਗਣਵਾਡ਼ੀ ਸੈਂਟਰਾਂ ਅੰਦਰ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਦੀ ਤੁਰੰਤ ਭਰਤੀ ਕੀਤੀ ਜਾਵੇ.ਵਰਕਰਾਂ ਤੇ ਹੈਲਪਰਾਂ ਤੋਂ ਬਗੈਰ ਚ ਚੱਲ ਰਹੇ ਆਂਗਣਵਾਡ਼ੀ ਸੈਂਟਰ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ.2017 ਵਿਚ ਆਂਗਣਵਾਡ਼ੀ ਸੈਂਟਰਾਂ ਤੋਂ ਖੂਹੇ ਬੱਚਿਆਂ ਨੂੰ ਮੁੜ ਆਂਗਣਵਾੜੀ ਸੈਂਟਰਾਂ ਵਿੱਚ ਭੇਜਣ ਤੋਂ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਪਹਿਲ ਦੇ ਆਧਾਰ ਤੇ ਕੀਤੇ ਜਾਣ ਮਾਣ ਭੱਤਾ ਦੁੱਗਣਾ ਕੀਤਾ ਜਾਵੇ