ਜਗਰਾਉ 28 ਜੁਲਾਈ (ਅਮਿਤਖੰਨਾ,ਅਮਨਜੋਤ)) ਸਵਰਗਵਾਸੀ ਫੂਲਮਤੀ ਜੈਨ ਪਤਨੀ ਸਵਰਗਵਾਸੀ ਦਿਆ ਚੰਦ ਜੈਨ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਰਾਜਿੰਦਰ ਜੈਨ ਦੇ ਪਰਿਵਾਰ ਵੱਲੋਂ ਲੋਕ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ 27ਵਾਂ ਮੁਫ਼ਤ ਆਈ ਚੈੱਕਅੱਪ ਤੇ ਅਪਰੇਸ਼ਨ ਕੈਂਪ ਅੱਜ ਸਥਾਨਕ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਰੇਲਵੇ ਲਿੰਕ ਰੋਡ ਜਗਰਾਉਂ ਵਿਖੇ ਲਗਾਇਆ ਗਿਆ। ਲੋਕ ਸੇਵਾ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਉਦਘਾਟਨ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਦੇ ਪਤੀ ਪ੍ਰੋ: ਸੁਖਵਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਸੁਸਾਇਟੀ ਵੱਲੋਂ ਅੱਖਾਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਲਈ ਹਰੇਕ ਮਹੀਨੇ ਲਗਾਏ ਜਾਂਦੇ ਕੈਂਪ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਦੀ ਸਹਾਇਤਾ ਕਰਨਾ ਬਹੁਤ ਵੱਡਾ ਪੁੰਨ ਦਾ ਕੰਮ ਹੈ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਦੱਸਿਆ ਕਿ ਇਸ ਸਾਲ ਦਾ ਸੁਸਾਇਟੀ ਦਾ ਇਹ ਸੱਤਵਾਂ ਕੈਂਪ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਸਾਲ ਹਰੇਕ ਮਹੀਨੇ ਅੱਖਾਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸ਼ੰਕਰਾ ਹਸਪਤਾਲ ਮੁੱਲਾਂਪੁਰ ਦੇ ਡਾਕਟਰ ਤੇਜਿੰਦਰ ਕੌਰ, ਅਮਰਿੰਦਰ ਸਿੰਘ, ਅਵਤਾਰ ਸਿੰਘ, ਕਮਲਦੀਪ ਕੌਰ, ਦਿਲਜੋਤ ਸਿੰਘ, ਪਲਵੀ, ਸਾਕਸ਼ੀ ਤੇ ਧਰਮਿੰਦਰ ਦੀ ਟੀਮ ਨੇ 145 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਦਿਆਂ 45 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੇ ਆਪ੍ਰੇਸ਼ਨ ਸ਼ੰਕਰਾ ਹਸਪਤਾਲ ਵਿਖੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸਿਵਲ ਹਸਪਤਾਲ ਦੇ ਜਸਪਾਲ ਸਿੰਘ, ਕੁਲਦੀਪ ਸਿੰਘ ਤੇ ਸੰਦੀਪ ਸਿੰਘ ਨੇ ਟੀਮ ਨੇ 50 ਮਰੀਜ਼ਾਂ ਦੇ ਕੋਰੋਨਾ ਟੈੱਸਟ ਵੀ ਕੀਤੇ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ, ਏ ਐੱਸ ਆਟੋਮੋਬਾਲਿੲਜ਼ ਦੇ ਮਾਲਕ ਗੁਰਿੰਦਰ ਸਿੰਘ ਸਿੱਧੂ, ਪੋ੍ਰਜੈਕਟ ਕੈਸ਼ੀਅਰ ਰਾਜੀਵ ਗੁਪਤਾ, ਸੁਖਜਿੰਦਰ ਸਿੰਘ ਢਿੱਲੋਂ, ਪ੍ਰਸ਼ੋਤਮ ਅਗਰਵਾਲ, ਜਸਵੰਤ ਸਿੰਘ, ਅਨਿਲ ਮਲਹੋਤਰਾ, ਸੁਨੀਲ ਅਰੋੜਾ, ਮੁਕੇਸ਼ ਗੁਪਤਾ, ਪ੍ਰੇਮ ਬਾਂਸਲ, ਕੰਵਲ ਕੱਕੜ, ਰਾਜਿੰਦਰ ਜੈਨ ਕਾਕਾ, ਲਾਕੇਸ਼ ਟੰਡਨ, ਆਰ ਕੇ ਗੋਇਲ, ਮਦਨ ਲਾਲ ਅਰੋੜਾ ਆਦਿ ਹਾਜ਼ਰ ਸਨ।