You are here

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਠੂਰ ਵਿਚ ਗਣਿਤ ਮੇਲਾ ਲਗਾਇਆ

ਹਠੂਰ, (ਕੌਸ਼ਲ ਮੱਲ੍ਹਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਠੂਰ ਵਿਖੇ ਗਣਿਤ ਮੇਲਾ ਕਰਵਾਇਆ ਗਿਆ।ਇਸ ਮੌਕੇ ਗਣਿਤ ਅਧਿਆਪਕ ਜਸਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਿਦਆਰਥੀਆਂ ਵਲੋਂ ਵੱਖੋ-ਵੱਖਰੇ ਟੌਪਿਕ ਤੇ ਗਣਿਤ ਵਿਸ਼ੇ ਸਬੰਧੀ ਮਾਡਲ ਤਿਆਰ ਕੀਤੇ ਗਏ ਅਤੇ ਪ੍ਰਦਰਸ਼ਨੀ ਲਗਾਈ ਗਈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਕਿਹਾ ਕਿ ਗਣਿਤ ਵਿਸ਼ੇ ਨੂੰ ਵੀ ਕਿਿਰਆਤਮਕ ਤਰੀਕੇ ਨਾਲ ਰੌਚਕ ਬਣਾਇਆ ਜਾ ਸਕਦਾ ਹੈ। ਉਨ੍ਹਾਂ ਗਣਿਤ ਵਿਸ਼ੇ ਦੇ ਅਧਿਆਪਕ ਜਸਦੀਪ ਸਿੰਘ ਸੰਧੂ ਵਲੋਂ ਬੱਚਿਆਂ ਨੂੰ ਗਣਿਤ ਵਿਸ਼ੇ 'ਤੇ ਦਿੱਤੀ ਜਾ ਰਹੀ ਜਾਣਕਾਰੀ ਦੀ ਸ਼ਲਾਘਾ ਕੀਤੀ।ਇਸ ਮੌਕੇ ਐਸ.ਐਮ.ਸੀ. ਕਮੇਟੀ ਮੈਂਬਰਾਂ ਅਤੇ ਸਮੂਹ ਸਕੂਲ  ਸਟਾਫ  ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਅਜਿਹੇ ਮੇਲਿਆਂ ਤੋਂ ਭਰਪੂਰ ਲਾਹਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਉਨ੍ਹਾ ਨਾਲ ਚਰਨਜੀਤ ਸਿੰਘ ਗਿੱਲ ,ਅਮਰਦੀਪ ਕੌਰ,ਲਖਵੀਰ ਸਿੰਘ,ਸੁਖਦੀਪ ਸਿੰਘ,ਜਸਪ੍ਰੀਤ ਕੌਰ ਸੰਧੂ ਅਤੇ ਸਕੂਲ ਦਾ ਸਟਾਫ ਹਾਜ਼ਰ ਸਨ।
ਫੋਟੋ ਕੈਪਸ਼ਨ:-ਗਣਿਤ ਮੇਲਾ ਲਾਉਣ ਸਮੇਂ ਸਕੂਲ ਦਾ ਸਟਾਫ ਅਤੇ ਬੱਚੇ।