You are here

ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਪਹਿਲ ਪੱਧਰ 'ਤੇ ਹੱਲ ਕਰਾਂਗੇ-ਇੰਜ:ਸਿੱਧੂ

ਐਕਸੀਅਨ 'ਸਿੱਧੂ' ਦੇ ਜੁਆਇੰਨ ਕਰਨ 'ਤੇ 'ਆਪ' ਆਗੂਆਂ ਨੇ ਕੀਤਾ ਭਰਵਾਂ ਸਵਾਗਤ
ਜਗਰਾਉਂ, (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਹੁਕਮ ਨੰਬਰ 125 ਜਾਰੀ ਕਰਕੇ ਇੰਜ:ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਨੂੰ ਐਕਸੀਅਨ ਪਾਵਰ ਕਾਰਪੋਰੇਸ਼ਨ ਜਗਰਾਉਂ ਵਿਖੇ ਤੈਨਾਤ ਕੀਤਾ ਹੈ ਅਤੇ ਇੱਥੇ ਪਹਿਲਾਂ ਤੈਨਾਤ ਐਕਸੀਅਨ ਇੰਜ:ਹਰਵਰਿੰਦਰ ਸਿੰਘ ਨੂੰ ਮਹਿਕਮੇਂ ਵੱਲੋਂ ਐਕਸੀਅਨ ਸਿੱਧੂ ਦੀ ਥਾਂ ਤੇ ਪੀ ਤੇ ਐਮ ਮੰਡਲ ਪਰਕਿਊਮੈਂਟ ਸੈਲ ਲੁਧਿਆਣਾ ਵਿਖੇ ਤੈਨਾਤ ਕੀਤਾ ਹੈ। ਐਕਸੀਅਨ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਜਗਰਾਉਂ ਵਿਖੇ ਜੁਆਇੰਨ ਕਰ ਲਿਆ ਗਿਆ ਹੈ। ਅੱਜ ਆਮ ਆਦਮੀ ਪਾਰਟੀ ਹਲਕਾ ਜਗਰਾਉਂ ਦੇ ਸੀਨੀਅਰ ਆਗੂਆਂ ਤੇ ਵਲੰਟੀਅਰਾਂ ਵੱਲੋਂ ਐਕਸੀਅਨ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਦਾ ਗੁਲਦਸਤੇ ਭੇਂਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇੰਜ:ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਉਹ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਦੇ ਧੰਨਵਾਦੀ ਨੇ, ਜਿੰਨ੍ਹਾਂ ਦੇ ਯਤਨਾਂ ਸਦਕਾ ਉਹਨਾਂ ਨੂੰ ਜਗਰਾਉਂ ਇਲਾਕੇ ਦੇ ਲੋਕਾਂ ਦਾ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਅੰਦਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਮਾਨਦਾਰ, ਉਸਾਰੂ ਤੇ ਅਗਾਂਹਵਧੂ ਵਿਚਾਰਧਾਰਾ ਦੀ ਸਰਕਾਰ ਚੱਲ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਬਹੁਤ ਉਮੀਦਾਂ ਹਨ। ਇਸ ਲਈ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਪਹਿਲ ਪੱਧਰ ਤੇ ਹੱਲ ਕੀਤਾ ਜਾਵੇਗਾ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜੋ ਵੀ ਲੋਕ ਪੱਖੀ ਨੀਤੀਆਂ ਜਾਰੀ ਕੀਤੀਆਂ ਜਾਣਗੀਆਂ, ਉਹਨਾਂ ਨੂੰ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਯੋਗ ਅਗਵਾਈ ਹੇਠ ਇੰਨ-ਬਿੰਨ ਲਾਗੂ ਕੀਤੀਆਂ ਜਾਣਗੀਆਂ। ਐਕਸੀਅਨ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਦਾ ਸਵਾਗਤ ਕਰਨ ਮੌਕੇ ਇੰਜ:ਗੁਰਪ੍ਰੀਤ ਸਿੰਘ ਐਸ.ਡੀ.ਓ.ਸਿਟੀ ਜਗਰਾਉਂ, ਇੰਜ:ਪ੍ਰਭਜੋਤ ਸਿੰਘ ਉਬਰਾਏ ਐਸ.ਡੀ.ਓ.ਸਿੱਧਵਾਂ ਬੇਟ, ਇੰਜ:ਜਗਦੇਵ ਸਿੰਘ 'ਘਾਰੂ' ਐਸ.ਡੀ.ਓ.ਦਿਹਾਤੀ ਜਗਰਾਉਂ, ਪਰਮਜੀਤ ਸਿੰਘ ਚੀਮਾਂ, ਸੁਖਮਿੰਦਰ ਸਿੰਘ ਵਜਾਨੀਆਂ ਸਟੈਨੋਂ, ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਨੋਨੀ, ਐਡਵੋਕੇਟ ਕਰਮ ਸਿੰਘ ਸਿੱਧੂ, ਮਨਪ੍ਰੀਤ ਸਿੰਘ ਮੰਨਾਂ, ਲਖਵੀਰ ਸਿੰਘ ਲੱਖਾ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਸੁਖਦੇਵ ਸਿੰਘ ਕਾਉਂਕੇ ਕਲਾਂ, ਬਲਜੀਤ ਸਿੰਘ, ਸੁੰਦਰ ਸਿੰਘ ਰਾਮਗੜ੍ਹ ਭੁੱਲਰ, ਰਾਜਪ੍ਰੀਤ ਸਿੰਘ, ਲਖਵੀਰ ਸਿੰਘ ਗੁਰੂਸਰ, ਸੋਨੀ ਕਾਉਂਕੇ, ਠੇਕੇਦਾਰ ਬਲਵਿੰਦਰ ਸਿੰਘ, ਪੂਰਨ ਸਿੰਘ ਪੰਚ ਕਾਉਂਕੇ ਕਲਾਂ, ਫਤਹਿ ਸਿੰਘ ਕਾਉਂਕੇ ਕਲਾਂ ਆਦਿ ਵੀ ਹਾਜ਼ਰ ਸਨ।