You are here

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਨ ਲਈ ਅਣਗੌਲਿਆ ਕੀਤਾ ਜਾ ਰਿਹਾ- ਪੰਡੋਰੀ         

         

ਪੈਨਸ਼ਨਰਜ ਵੈੱਲਫ਼ੇਅਰ ਐਸੋਸੀਏਸ਼ਨ ਯੂਨਿਟ ਬਲਾਕ ਮਹਿਲ ਕਲਾਂ ਦੀ ਮੀਟਿੰਗ ਹੋਈ                                                 

ਬਰਨਾਲਾ /ਮਹਿਲ ਕਲਾਂ 04 ਅਗਸਤ (ਗੁਰਸੇਵਕ ਸੋਹੀ ) ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਲਾਕ ਮਹਿਲ ਕਲਾਂ ਵਲੋਂ ਬਲਾਕ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਸਮੂਹ ਪੈਨਸ਼ਨਰਜ ਬਲਾਕ ਪੱਧਰੀ ਮੀਟਿੰਗ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਕੁਮਾਰ ਰਾਏਸਰ, ਖ਼ਜ਼ਾਨਚੀ ਪਵਨ ਕੁਮਾਰ ਮਹਿਲ ਖੁਰਦ ਨੇ ਕਿਹਾ ਕਿ ਜਥੇਬੰਦੀ ਵੱਲੋਂ ਪਿਛਲੇ ਸਮੇਂ ਤੋਂ ਵੱਖ ਵੱਖ ਭਾਗਾਂ ਵਿੱਚੋਂ ਸੇਵਾਮੁਕਤ ਹੋਏ ਪੈਨਸ਼ਨਰਜ ਦੀਆਂ ਮੰਗਾਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਬੇਸ਼ਕ ਪੁਰਾਣੀ ਪੈਨਸ਼ਨ 2.59 ਪੈਨਸ਼ਨ ਵਾਅਦੇ ਨਾਲ ਦਿੱਤੀ ਜਾਵੇ।  ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ,  ਪੇਅ ਕਮਿਸ਼ਨ ਦਾ ਏਰੀਆ ਇੱਕ ਕਿਸ਼ਤ ਵਿਚ ਮਿਲਾਕੇ ਦੇਣ, ਕੈਸ਼ਲੈੱਸ ਸਕੀਮ ਨੂੰ ਲਾਗੂ ਕਰਨ, ਬਲਾਕ ਲੈਵਲ ਤੇ ਪੈਨਸ਼ਨਰਜ਼ ਰੂਮ ਦੇਣ ਦੀਆਂ ਮੰਗਾਂ ਦੀ ਪ੍ਰਾਪਤੀ ਲਈ  ਲਗਾਤਾਰ ਕਾਂਗਰਸ ਸਰਕਾਰ ਦੇ ਕਾਰਜਕਾਲ ਤੋਂ ਸੰਘਰਸ਼ ਲੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਜਥੇਬੰਦੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਮੰਤਰੀਆਂ ਵਿਧਾਇਕਾਂ ਤੇ ਹਲਕਾ ਇੰਚਾਰਜ ਮੰਗ ਪੱਤਰ ਵੀ ਦਿੱਤੇ ਗਏ ਪਰ ਕਿਸੇ ਵੀ ਆਗੂ ਜਾਂ ਅਧਿਕਾਰੀ ਨੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਕੋਈ ਧਿਆਨ ਨਹੀਂ ਦਿੱਤਾ। ਜਥੇਬੰਦੀ ਵੱਲੋਂ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ 29 ਜੁਲਾਈ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਧਰਨਾ ਦੇ ਕੇ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰੇ ਕਰਵਾਉਣ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ, ਪਰ ਹੁਣ ਤਕ ਜਥੇਬੰਦੀ ਨੂੰ ਝੂਠੇ ਲਾਰੇ ਤੇ ਫੋਕੇ ਵਾਅਦਿਆਂ ਤੋ ਸਵਾਏ ਸਰਕਾਰਾਂ ਨੇ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਨ ਲਈ ਅਣਗੌਲਿਆ ਕੀਤਾ ਜਾ ਰਿਹਾ ਹੈ। ਜੇਕਰ ਪੰਜਾਬ ਸਰਕਾਰ ਨੇ  ਪੈਨਸ਼ਨਰਾਂ ਮੰਗਾਂ ਨੂੰ ਪੂਰੀਆਂ ਨਾ ਕੀਤਾ ਤਾਂ ਜਥੇਬੰਦੀ ਅਗਲਾ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ । ਇਸ ਮੌਕੇ ਬ੍ਰਿਜ ਲਾਲ ਸ਼ਰਮਾ ਮਹਿਲ ਕਲਾਂ, ਮਾਸਟਰ ਕੇਵਲ ਸਿੰਘ ਗਹਿਲ, ਰੂਪ ਸਿੰਘ ਗਹਿਲ, ਮਾਸਟਰ ਦਰਸ਼ਨ ਸਿੰਘ ਠੁੱਲੀਵਾਲ, ਸਰੂਪ ਚੰਦ ਸਿੰਗਲਾ, ਸੋਹਣ ਸਿੰਘ ਭੈਣੀ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ ਵਜੀਦਕੇ ਖੁਰਦ ਤੋ ਇਲਾਵਾ ਹੋਰ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਵਰਕਰ ਤੇ ਆਗੂ ਹਾਜ਼ਰ ਸਨ।