75 ਵੇਂ ਆਜ਼ਾਦੀ ਦਿਹਾੜੇ ਤੇ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ 75 ਆਮ ਆਦਮੀ ਕਲੀਨਿਕ - ਬੀਬੀ ਸਰਬਜੀਤ ਕੌਰ ਮਾਣੂੰਕੇ
ਜਗਰਾਉਂ (ਅਮਿਤ ਖੰਨਾ )ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਗਰਾਉਂ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਇਸਦੀ ਸ਼ੁਰੂਆਤ ਅੱਡਾ ਰਾਏਕੋਟ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰ ਕੇ ਕੀਤੀ। ਇਸ ਮੌਕੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਹੁਣ ਸੂਬੇ 'ਚ ਲੋਕਾਂ ਨੂੰ ਮੁਫਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।ਜ਼ਿਕਰਯੋਗ ਹੈ ਕਿ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਇਹ ਕਲੀਨਿਕ ਖੁੱਲ੍ਹਣਗੇ। ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ।