ਜਗਰਾਉ 18 ਅਗਸਤ (ਅਮਿਤਖੰਨਾ) 76 ਵੇਂ ਸੁਤੰਤਰਤਾ ਦਿਵਸ ਮੌਕੇ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਬਲਿਕ ਨੂੰ ਸੰਬੋਧਨ ਕਰਦੇ ਆਖਿਆ ਕਿ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਦੀਆਂ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਾਉਣ ਵਾਸਤੇ ਆਪਣਾ ਯੋਗਦਾਨ ਪਾਇਆ ਹੈ ਪੰਜਾਬ ਵਿੱਚ ਲੁਧਿਆਣਾ ਦੀ ਸ਼ਹੀਦ ਭਗਤ ਸਿੰਘ ਜੱਗੀ ਸਿੰਘ ਲਾਲਾ ਲਾਜਪਤ ਰਾਏ ਰਾਜਗੁਰੂ ਸੁਖਦੇਵ ਸ਼ਹੀਦ ਊਧਮ ਸਿੰਘ ਸੁਨਾਮ ਤੇ ਉਨ੍ਹਾਂ ਨੂੰ ਪ੍ਰਣਾਮ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਦੀ ਬਦੌਲਤ ਦੇਸ਼ ਆਜ਼ਾਦ ਹੋਇਆ ਹੈ ਪਰ ਉਹ ਆਜ਼ਾਦੀ ਮੁੱਖ ਮੰਤਰੀ ਦੇ ਕਹਿਣ ਮੁਤਾਬਕ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲੀ ਆਜ਼ਾਦੀ ਨਹੀਂ ਉਨ੍ਹਾਂ ਨੇ ਸੁਤੰਤਰਤਾ ਸੈਨਾਨੀ ਪਰਿਵਾਰਾਂ ਨੂੰ ਦੁਪਹਿਰ ਦਾ ਭੋਜਨ ਮੌਕੇ ਸ਼ਿਰਕਤ ਕੀਤੀ ਅਤੇ ਸਨਮਾਨ ਚਿੰਨ੍ਹ ਮਠਿਆਈਆਂ ਦੇ ਡੱਬੇ ਦੇ ਕੇ ਨਿਵਾਜਿਆ ਜਗਰਾਉਂ ਸ਼ਹਿਰ ਵਸੇ ਮਾਣ ਵਾਲੀ ਗੱਲ ਹੈ ਕਿ ਇਸ ਮੌਕੇ ਡਾ ਅਸ਼ੋਕ ਸ਼ਰਮਾ ਜੋ ਕਿ ਜਗਰਾਉਂ ਸਿਟੀਜ਼ਨ ਵੈੱਲਫੇਅਰ ਕੌਂਸਲ ਦੇ ਚੇਅਰਮੈਨ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਡਾ ਅਸ਼ੋਕ ਸ਼ਰਮਾ ਭਗਵੰਤ ਮਾਨ ਨੂੰ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਮੰਗਾਂ ਦਾ ਮੈਮੋਰੰਡਮ ਦਿੱਤਾ ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਭਰੋਸਾ ਦੇ ਕੇ ਸੁਤੰਤਰਤਾ ਪਰਿਵਾਰਾਂ ਦੀਆਂ ਮੰਗਾਂ ਪੂਰਨ ਰੂਪ ਵਿੱਚ ਮੰਨੀਆਂ ਜਾਣਗੀਆਂ ਕਹਿ ਕੇ ਵਿਸ਼ਵਾਸ ਦਿਵਾਇਆ