You are here

ਦਵਿੰਦਰ ਸਿੰਘ ਬੀਹਲਾ ਨੂੰ ਸਦਮਾ ਮਾਤਾ ਦਾ ਦੇਹਾਂਤ

ਦਵਿੰਦਰ ਸਿੰਘ ਬੀਹਲਾ ਨੂੰ ਸਦਮਾ ਮਾਤਾ ਦਾ ਦੇਹਾਂਤ ਬਰਨਾਲਾ /ਮਹਿਲ ਕਲਾਂ ਅਗਸਤ ਕਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਬੀਹਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬਲਦੇਵ ਕੌਰ ਪਤਨੀ ਚੰਦ ਸਿੰਘ ਦਾ ਦੇਹਾਂਤ ਹੋ ਗਿਆ ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਬੀਹਲਾ ਵਿਖੇ ਸੈਂਕੜੇ ਨਮ ਅੱਖਾਂ ਦੀ ਹਾਜ਼ਰੀ ਚ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਚ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਬੀਬਾ ਹਰਸਿਮਰਤ ਕੌਰ ਬਾਦਲ, ਰੋਜ਼ੀ ਬਰਕੰਦੀ, ਵਿਰਸਾ ਸਿੰਘ ਵਲਟੋਹਾ, ਬਾਬਾ ਟੇਕ ਸਿੰਘ ਧਨੌਲਾ, ਸੰਤ ਬਲਬੀਰ ਸਿੰਘ ਘੁੰਨਸ, ਪਰਮਜੀਤ ਸਿੰਘ ਖਾਲਸਾ, ਕੁਲਵੰਤ ਸਿੰਘ ਕੀਤੂ, ਸਤਨਾਮ ਸਿੰਘ ਰਾਹੀ, ਤਰਨਜੀਤ ਸਿੰਘ ਦੁੱਗਲ, ਇਕਬਾਲ ਸਿੰਘ ਝੂੰਦਾਂ , ਗੁਰਸੇਵਕ ਸਿੰਘ ਗਾਗੇਵਾਲ, ਪ੍ਰਿਤਪਾਲ ਸਿੰਘ ਛੀਨੀਵਾਲ, ਚਮਕੌਰ ਸਿੰਘ ਵੀਰ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਮਹਿੰਦਰ ਸਿੰਘ ਦੀਦਾਰਗੜ੍ਹ, ਗੁਰਦੀਪ ਸਿੰਘ ਛਾਪਾ, ਸੁਖਵਿੰਦਰ ਸਿੰਘ ਸੁੱਖਾ, ਬਲਰਾਜ ਸਿੰਘ ਕਾਕਾ, ਢਾਡੀ ਨਾਥ ਸਿੰਘ ਹਮੀਦੀ ਅਤੇ ਰੈਂਕਾਂ ਕੁੱਤਾ ਬਾਹਮਣੀਆ ਦਰਸ਼ਨ ਸਿੰਘ ਰਾਣੂ ਹਮੀਦੀ ਅਤੇ ਹੋਰਨਾਂ ਅਕਾਲੀ ਦਲ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।