ਮਹਿਲ ਕਲਾਂ 23 ਅਗਸਤ (ਡਾ ਸੁਖਵਿੰਦਰ ਸਿੰਘ )ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਅੱਜ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਕਾਰਨ ਚਾਰ ਨੌਜਵਾਨਾਂ ਦੇ ਗੰਭੀਰ ਰੂਪ ਚ ਜ਼ਖ਼ਮੀ ਹੋਣ ਤੋਂ ਬਾਅਦ ਇੱਕ ਨੌਜਵਾਨ ਨੇ ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁੱਖੀ ਕਮਲਜੀਤ ਸਿੰਘ ਅਤੇ ੲੇ.ਅੈਸ.ਆਈ ਰਣਜੀਤ ਸਿੰਘ ਨੇ ਜਾਣਕਾਰੀ ਅਨੁਸਾਰ ਸਵੇਰੇ 9.30 ਵਜੇ ਦੇ ਕਰੀਬ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਵਿਖੇ ਇਕ ਮੋਟਰਸਾਈਕਲ ਤੇ ਸਵਾਰ ਹੋ ਕੇ ਹਰਮਨਦੀਪ ਸਿੰਘ ਵਾਸੀ ਠੀਕਰੀਵਾਲਾ ਅਤੇ ਸਿਮਰਨਜੀਤ ਸਿੰਘ ਵਾਸੀ ਕਲਾਲਮਾਜਰਾ ਦੋੇਵੇ ਨੌਜਵਾਨ ਪਿੰਡ ਖਿਆਲੀ ਸਾਇਡ ਤੋਂ ਲਿੰਕ ਸੜਕ ਰਾਹੀਂ ਮੇਨ ਰੋਡ ਉੱਪਰ ਚੜ੍ਹ ਰਹੇ ਸੀ, ਜਦਕਿ ਰਾੲੇਕੋਟ ਸਾਇਡ ਤੋ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਤਰਨਤੇਜ ਸਿੰਘ ਦੋ ਨੌਜਵਾਨ ਆ ਰਹੇ ਸੀ । ਦੋਵਾਂ ਮੋਟਰਸਾਈਕਲਾਂ ਦੇ ਆਪਸ ਵਿੱਚ ਟਕਰਾਉਣ ਨਾਲ ਚਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਮੁੱਢਲਾ ਸਿਹਤ ਕੇਂਦਰ ਮਹਿਲ ਕਲਾਂ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਇੱਕ ਨੌਜਵਾਨ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਓੁਸ ਦੀ ਜ਼ਿਆਦਾ ਹਾਲਤ ਖ਼ਰਾਬ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਮਨਦੀਪ ਸਿੰਘ 20 ਸਾਲ ਪੁੱਤਰ ਮਨਜਿੰਦਰ ਸਿੰਘ ਵਾਸੀ ਠੀਕਰੀਵਾਲ ਵਜੋਂ ਹੋਈ ਹੈ। ਜਦ ਕਿ ਜਖ਼ਮੀ ਹੌੲੇ ਨੌਜਵਾਨਾਂ ਵਿੱਚ ਇੱਕ ਨੌਜਵਾਨ ਪਿੰਡ ਵਜੀਦਕੇ ਖੁਰਦ ਇੱਕ ਨੌਜਵਾਨ ਪਿੰਡ ਕਲਾਲਮਜਾਰਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ । ਉਧਰ ਦੂਜੇ ਪਾਸੇ ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਨੇ ਸੰਪਰਕ ਕਰਨ ਤੇ ਕਿਹਾ ਕਿ ਜਦੋ ਕਿਸੇ ਧਿਰ ਵਲੋਂ ਬਿਆਨ ਦਰਜ ਕਰਵਾਏ ਤਾਂ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।