ਬਰਮਿਘਮ, ਅਗਸਤ 2019 -( ਗਿਆਨੀ ਰਾਵਿਦਰਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਦਾ ਇੰਗਲੈਂਡ ਪੁੱਜਣ 'ਤੇ ਸ਼੍ਰੋਮਣੀ ਅਕਾਲੀ ਕਲ (ਬ) ਯੂ.ਕੇ. ਦੇ ਪ੍ਰਧਾਨ ਸ. ਬਲਿਹਾਰ ਸਿੰਘ ਰਾਮੇਵਾਲ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਰਾਮੇਵਾਲ ਵਲੋਂ ਸਰਵਣ ਸਿੰਘ ਫਿਲੌਰ ਨਾਲ ਪੰਜਾਬ ਦੀਆਂ ਸਿਆਸੀ ਸਰਗਰਮੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਅਕਾਲੀ ਦਲ ਦੀਆਂ ਭਵਿੱਖ ਦੀਆਂ ਯੋਜਵਾਨਾਂ ਬਾਰੇ ਗੱਲਬਾਤ ਕੀਤੀ ਗਈ । ਗੱਲਬਾਤ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੇ ਵੀ ਵਿਚਾਰ ਵਟਾਂਦਰਾ ਹੋਈ ।ਇਸ ਮੌਕੇ ਸਰਵਣ ਸਿੰਘ ਫਿਲੌਰ ਦਾ ਸਵਾਗਤ ਕਰਨ ਵਾਲਿਆਂ 'ਚ ਧਨਵੰਤ ਸਿੰਘ ਬਾਹੜਾ, ਸੰਤੋਖ ਸਿੰਘ ਰੰਧਾਵਾ, ਗਰਦਿੱਤ ਸਿੰਘ ਮਾਨ, ਸੁਰਜੀਤ ਸਿੰਘ ਰੰਧਾਵਾ, ਬਲਬੀਰ ਸਿੰਘ ਮੰਡੇਰ ਸਮੇਤ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ । ਇਸ ਮੌਕੇ ਸ. ਰਾਮੇਵਾਲ ਅਤੇ ਹੋਰਨਾਂ ਵਲੋਂ ਸ. ਸਰਵਣ ਸਿੰਘ ਫਿਲੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ 'ਤੇ ਕਰਨੈਲ ਸਿੰਘ ਚੀਮਾ ਅਤੇ ਹੋਰ ਬਹੁਤ ਸਾਰੇ ਹਾਜ਼ਰ ਸਨ ।