You are here

ਪੁਲਿਸ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ਼!

ਮਾਮਲਾ ਡੀ.ਅੈਸ.ਪੀ., ਅੈਸ.ਆਈ. ਤੇ ਸਰਪੰਚ ਦੀ ਗ੍ਰਿਫਤਾਰੀ ਦਾ!

ਜਗਰਾਉਂ ,25,ਅਗਸਤ-(ਕੌਸ਼ਲ ਮੱਲ੍ਹਾ)ਪੰਜਾਬ ਪੁਲਿਸ ਦੇ ਅੱਤਿਆਚਾਰ ਤੋਂ ਪੀੜ੍ਹਤ ਗਰੀਬ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਲੰਘੇ 5 ਮਹੀਨਿਆਂ ਤੋਂ ਥਾਣੇ ਮੂਹਰੇ ਪੱਕਾ ਮੋਰਚਾ ਲਗਾਈ ਬੈਠੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਤੇ ਸਕੱਤਰ ਸਾਧੂ ਸਿੰਘ ਅੱਚਰਵਾਲ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ(ਰਜ਼ਿ.) ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਸਕੱਤਰ ਜਸਦੇਵ ਸਿੰਘ ਲਲਤੋਂ, ਬੀਕੇਯੂ(ਡਕੌਂਦਾ) ਦੇ ਜਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਤੇ ਬਲਾਕ ਕਮੇਟੀ ਮੈੰਬਰ ਜੱਗਾ ਸਿੰਘ ਢਿਲੋਂ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ਼) ਦੇ ਪ੍ਰਧਾਨ ਮਦਨ ਸਿੰਘ ਤੇ ਸਕੱਤਰ ਬਲਦੇਵ ਸਿੰਘ, ਕੁੱਲ ਹਿੰਦ ਕਿਸਾਨ ਸਭਾ ਆਗੂ ਨਿਰਮਲ ਸਿੰਘ ਧਾਲੀਵਾਲ ਤੇ ਬੂਟਾ ਸਿੰਘ ਹਾਂਸ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ, ਏਟਕ ਦੇ ਜਨਰਲ਼ ਸਕੱਤਰ ਜਗਦੀਸ਼ ਸਿੰਘ ਕਾਉਂਕੇ, ਕੇਕੇਯੂ (ਯੂਥ ਵਿੰਗ) ਕਨਵੀਨਰ ਮਨੋਹਰ ਸਿੰਘ ਨੇ ਗ੍ਰਿਫਤਾਰੀ ਦੇ ਮੁੱਦੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਚੁੱਕੇ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਅਧਿਕਾਰੀ ਜਾਣਬੁੱਝ ਕੇ ਧਾਰਾ 304, 342, 34 ਅਤੇ ਸੈਕਸ਼ਨ 3 ਤੇ 4 ਛੂਤਛਾਤ ਰੋਕੂ ਅੈਕਟ-1989 ਦੇ ਦੋਸ਼ੀਆਂ ਨੂੰ ਗ੍ਰਿਫਤਾਰੀ ਨਹੀਂ ਕਰ ਰਹੀ ਕਿਉਂਕਿ ਦੋਸ਼ੀ ਸਿਰਫ ਪੁਲਿਸ ਮੁਲ਼ਾਜ਼ਮ ਹੀ ਨਹੀਂ ਸਗੋਂ ਰਹਿ ਚੁੱਕੇ ਅਧਿਕਾਰੀਆਂ ਦੇ ਭਾਈਵਾਲ ਅਤੇ ਕਮਾਊ ਪੁੱਤ ਹੋਣ ਦੇ ਨਾਲ-ਨਾਲ ਚਹੇਤੇ ਵੀ ਹਨ। ਆਗੂਆਂ ਨੇ ਕਿਹਾ ਕਿ ਜੇਕਰ ਇਹੀ ਧਾਰਾਵਾਂ ਕਿਸੇ ਆਮ ਬੰਦੇ 'ਤੇ ਲੱਗੀਆਂ ਹੁੰਦੀਆਂ ਤਾਂ ਹੁਣ ਪੁਲਿਸ ਅਧਿਕਾਰੀਆਂ ਨੇ ਸਾਰਾ ਟੱਬਰ ਗ੍ਰਿਫ਼ਤਾਰ ਕਰਕੇ ਜੇਲ਼ ਭੇਜ ਦੇਣਾ ਸੀ। ਇਸ ਸਮੇਂ ਧਰਨੇ 'ਚ ਹਾਜ਼ਰ ਧਰਨਾਕਾਰੀਆਂ ਨੇ ਮੁਕੱਦਮੇ 'ਚ ਨਾਮਜ਼ਦ ਤੱਤਕਾਲੀ ਕਥਿਤ ਥਾਣਾਮੁਖੀ ਤੇ ਹੁਣ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਬਿਨਾਂ ਦੇਰੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਦੱਸਣਯੋਗ ਹੈ ਕਿ 23 ਮਾਰਚ ਤੋਂ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਇਹ ਪੱਕਾ ਮੋਰਚਾ ਅੱਜ 156ਵੇਂ ਦਿਨ ਵਿੱਚ ਸ਼ਾਮਲ਼ ਹਪ ਗਿਆ ਹੈ। ਇਸ ਸਮੇਂ ਪ੍ਰੈਸ ਨੂੰ ਜਾਰੀ ਬਿਆਨ 'ਚ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਰਸੂਲਪੁਰ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਬਲਦੇਵ ਸਿੰਘ ਫੌਜ਼ੀ ਤੇ ਕਰਨੈਲ ਸਿੰਘ ਭੋਲਾ,  ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਰਾਮਤੀਰਥ ਸਿੰਘ ਲੀਲ੍ਹਾ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ(ਰਜ਼ਿ.) ਦੇ ਹਰੀ ਸਿੰਘ ਚਚਰਾੜੀ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦਲਜੀਤ ਸਿੰਘ ਰਸੂਲਪੁਰ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੈਰ-ਜਮਾਨਤੀ ਧਰਾਵਾਂ ਦੇ ਦੋਸ਼ੀਆਂ ਨੂੰ ਤੁਰੰਤ ਜੇਲ਼ ਦੀਆਂ ਸੀਖਾਂ ਪਿੱਛੇ ਬੰਦ ਕਰਕੇ 156ਵੇਂ ਦਿਨਾਂ ਤੋਂ ਧਰਨੇ 'ਤੇ ਬੈਠੇ ਅਨੁਸੂਚਿਤ ਜਾਤੀ ਨੂੰ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਅੱਜ ਦੇ ਧਰਨੇ ਵਿੱਚ ਹਾਜ਼ਰ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਕਿ ਦਹਾਕਿਆਂ ਬੱਧੀ ਲੜ੍ਹਾਈ ਲੜ੍ਹ ਕੇ ਵੀ ਇਨਸਾਫ਼ ਨਾਂ ਮਿਲਣਾ ਪ੍ਰਬੰਧ ਦੀ ਸਭ ਤੋਂ ਵੱਡੀ ਤਰਾਸਦੀ ਹੈ। ਉਨ੍ਹਾਂ ਬਹੁਤ ਹੀ ਦੁਖੀ ਮਨ ਨਾਲ਼ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਜਿਵੇਂ ਦੇਸ਼ ਵਿੱਚ ਨਿਆਂ ਪ੍ਰਣਾਲੀ ਫੇਲ਼ ਹੋ ਚੁੱਕੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਆਗੂ ਆਮ ਲੋਕਾਂ ਨੂੰ ਗੁੰਮਰਾਹ ਕਰਕੇ ਸਿਰਫ਼ ਸਤਾ ਹਾਸਲ ਕਰਨ ਤੱਕ ਹੀ ਸੀਮਤ ਰਹਿੰਦੇ ਹਨ ਅਤੇ ਵੋਟਾਂ ਲੈ ਕੇ ਲੋਕ ਮਸਲਿਆਂ ਤੋਂ ਕਿਨਾਰਾਂ ਕਰ ਲੈਂਦੇ ਹਨ। ਇੰਜ਼ੀ. ਦਰਸ਼ਨ ਸਿੰਘ ਧਾਲੀਵਾਲ ਅਤੇ ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਸੰਗੀਨ ਧਾਰਾਵਾਂ ਅਧੀਨ ਦਰਜ ਮੁਕੱਦਮੇ ਦੇ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਨੂੰ ਗ੍ਰਿਫਤਾਰ ਨਾਂ ਕਰਕੇ ਸਥਾਪਤ ਕਾਨੂੰਨ ਨੂੰ ਛਿੱਕੇ ਟੰਗ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਕੁੰਡਾ ਸਿੰਘ ਕਾਉਂਕੇ ਤੇ ਬਾਬਾ ਬੰਤਾ ਸਿੰਘ ਡੱਲਾ,  ਬਖਤੌਰ ਸਿੰਘ, ਬੱਬੀ ਜਗਰਾਉਂ, ਜੱਥੇਦਾਰ ਚੜ੍ਤ ਸਿੰਘ ਬਾਰਦੇਕੇ, ਨਛੱਤਰ ਸਿੰਘ, ਚਰਨ ਸਿੰਘ, ਗੁਰਮੀਤ ਸਿੰਘ ਜਗਰਾਉਂ, ਸਰਪੰਚ ਬਲੌਰ ਸਿੰਘ ਭੰਮੀਪੁਰਾ ਨੇ ਵੀ ਪੁਲਿਸ ਦੇ ਘਟੀਅਾ ਵਤੀਰੇ ਦੀ ਰੱਜ਼ ਕੇ ਨਿੰਦਾ ਕੀਤੀ।