ਬਰਨਾਲਾ /ਮਹਿਲ ਕਲਾਂ 26 ਅਗਸਤ ( ਗੁਰਸੇਵਕ ਸੋਹੀ )ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਜ਼ੋਨ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) ਦੀ ਖੋ-ਖੋ ਟੀਮ (ਅੰਡਰ-17 ਲੜਕੀਆਂ) ਨੇ ਸਰਕਾਰੀ ਹਾਈ ਸਕੂਲ, ਮਹਿਲ ਖੁਰਦ ਵਿਖੇ ਹੋਏ ਜ਼ੋਨ ਪੱਧਰੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟੀਮ ਨੇ ਜੋ਼ਨ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸੰਸਥਾ ਦੇ ਚੇਅਰਮੈਨ ਕੌਰ ਸਿੰਘ ਧਾਲੀਵਾਲ, ਐੱਮ.ਡੀ. ਸੁਖਜੀਤ ਸਿੰਘ ਧਾਲੀਵਾਲ,ਸੁਖਵਿੰਦਰ ਕੌਰ ਧਾਲੀਵਾਲ ਨੇ ਬੱਚਿਆਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਅੱਗੋਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਸੰਸਥਾ ਦੀ ਪ੍ਰਿੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ ਨੇ ਖੋ-ਖੋ ਦੀ ਸਾਰੀ ਟੀਮ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਜਿੱਤ ਸੰਸਥਾ ਦੇ ਡੀ ਪੀ ਸ੍ਰ. ਹਰਕਰਨ ਸਿੰਘ ਦੇ ਉਪਰਾਲੇ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਹੀ ਸੰਭਵ ਹੋਈ ਹੈ। ਵਾਈਸ ਪ੍ਰਿੰਸੀਪਲ ਪ੍ਰਦੀਪ ਸਿੰਘ ਅਤੇ ਅਕਾਦਮਿਕ ਇੰਚਾਰਜ ਕੁਲਦੀਪ ਸਿੰਘ ਮੰਡ ਨੇ ਵੀ ਸਾਰੀ ਟੀਮ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸਾਸਨ,ਸਹਿਣਸ਼ੀਲਤਾ ਅਤੇ ਚੰਗੀ ਅਗਵਾਈ ਆਦਿ ਗੁਣ ਪੈਦਾ ਕਰਦੀਆਂ ਹਨ।ਸਕੂਲੀ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਉਣੇ ਸਿੱਖਿਆ ਵਿਭਾਗ ਦਾ ਇਕ ਵਧੀਆ ਉਪਰਾਲਾ ਹੈ। ਉਨ੍ਹਾਂ ਆਸ ਜਤਾਈ ਕਿ ਵਿਭਾਗ ਇਸੇ ਤਰ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਅਤੇ ਖੇਡਾਂ ਨਾਲ ਜੋੜ ਕੇ ਰੱਖੇਗਾ।ਜੋਨ ਪੱਧਰੀ ਖੇਡਾਂ ਵਿੱਚ ਭਾਗ ਲੈ ਰਹੇ ਬੱਚੇ ਵੀ ਵਿਭਾਗ ਦੇ ਇਸ ਉਪਰਾਲੇ ਤੋਂ ਖੁਸ਼ ਦਿਖਾਈ ਦਿੱਤੇ। ਇਸ ਅਣਮੁੱਲੇ ਮੌਕੇ ਤੇ ਸਮੂਹ ਸਟਾਫ ਨੇ ਸਾਰੀ ਖੋ-ਖੋ ਟੀਮ,ਸਮੁੱਚੀ ਮੈਨੇਜਮੈਂਟ ਅਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ।