ਮੋਗਾ(ਉਂਕਾਰ ਸਿੰਘ ਦੌਲੇਵਾਲਾ,) ਅੱਜ ਦੇ ਦਿਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਦੇ ਸੀਸ ਤੇ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਵਾ ਕੇ ਆਪ ਚਵਰ ਸਾਹਿਬ ਕਰਦੇ ਹੋਏ, ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਕਾਸ਼ ਕਰਵਾਇਆ ਸੀ ਅਤੇ ਬਾਬਾ ਬੁੱਢਾ ਸਾਹਿਬ ਜੀ ਨੂੰ ਸੰਬੋਧਨ ਕਰਦੇ ਹੋਏ ਕਿਹਾ
ਬੁੱਢਾ ਸਾਹਿਬ ਖੋਲਹੁ ਗ੍ਰੰਥ॥
ਲੇਹੁ ਆਵਾਜ਼ ਸੁਨਹਿ ਸਭਿ ਪੰਥ॥
ਜਦੋਂ ਬਾਬਾ ਬੁੱਢਾ ਜੀ ਨੇ ਪਹਿਲਾ ਪ੍ਰਕਾਸ਼ ਕੀਤਾ ਤਾਂ ਸਭ ਤੋਂ ਪਹਿਲਾਂ ਜੋ ਹੁਕਮਨਾਮਾ ਸਿੱਖ ਪੰਥ ਚ ਆਇਆ ਸੀ।
ਸੰਤਾ ਕੇ ਕਾਰਜਿ ਆਪ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥
ਆਪ ਸਭ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਬਹੁਤ ਬਹੁਤ ਵਧਾਈਆਂ ਹੋਣ ਜੀ।