You are here

ਮਾਨ ਸਰਕਾਰ ਵੱਲੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰਾਂ ਦੀ ਤਰਜ਼ ਤੇ ਕਰਵਾਇਆ ਜਾ ਰਿਹਾ-ਵਿਧਾਇਕ ਪੰਡੋਰੀ   

 ਪਿੰਡ ਦੀਵਾਨਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਬਰਨਾਲਾ /ਮਹਿਲ ਕਲਾਂ 30 ਅਗਸਤ ( ਗੁਰਸੇਵਕ ਸਿੰਘ ਸੋਹੀ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਅੰਦਰ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਦਾ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਰਵਪੱਖੀ ਵਿਕਾਸ ਕਰਵਾਏ ਜਾਣ ਦੀ ਵਿੱਢੀ ਗਈ ਮੁਹਿੰਮ ਤਹਿਤ  ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਸ਼ਹਿਰਾਂ ਦੀ ਤਰਜ਼ ਤੇ ਕਰਵਾ ਕੇ ਹਲਕੇ ਨੂੰ ਇਕ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ| ਇਹ ਵਿਚਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਦੀਵਾਨਾ ਵਿਖੇ ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਸਰਕਾਰ ਦੀਆਂ ਗਰਾਂਟਾਂ ਨਾਲ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ।  ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਨੂੰ ਬਿਨਾਂ ਵਿਤਕਰੇਬਾਜ਼ੀ ਦੇ ਗਰਾਂਟਾਂ ਜਾਰੀ ਕੀਤੀਆਂ ਗਈਆਂ ਅਤੇ ਕੀਤੀਆਂ ਜਾਣਗੀਆਂ | ਜਿਸ ਲਈ ਪਿੰਡਾਂ ਦੇ ਵਿਕਾਸ ਨਿਰੰਤਰ ਜਾਰੀ ਰਹਿਣਗੇ ਤੇ ਲੋਕਾਂ ਦੀਆਂ ਸਮੱਸਿਆ ਦਾ ਹੱਲ ਹਰ ਹੀਲੇ ਕੀਤਾ ਜਾਵੇਗਾ | ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ ਅਤੇ ਆਮ ਲੋਕਾਂ ਨੂੰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਵਧੇਰੇ ਸਹੂਲਤਾਂ ਲੈਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।  ਇਸ ਮੌਕੇ ਸਰਪੰਚ ਰਣਧੀਰ ਸਿੰਘ ਦੀਵਾਨਾ ਨੇ ਦੱਸਿਆ ਕਿ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਮਨਰੇਗਾ ਫ਼ੰਡ ਦੁਆਰਾ ਤਿਆਰ ਕੀਤੀਆਂ ਗਈਆਂ 4 ਗਲੀਆਂ ਸੜਕ ਤੋ ਲੈ ਕਿ ਗਰਾਉਂਡ ਦੇ ਗੇਟ ਤੱਕ , ਰਓ ਵਾਲੇ ਰਸਤੇ ਤੋਂ ਲੈ ਕਿ ਅਮਰ ਸਿੰਘ ਦੇ ਘਰ ਤਕ, ਸੜਕ ਤੋਂ ਲੈ ਕੇ ਨਵੇਂ ਪਾਰਕ ਤੱਕ ਅਤੇ ਜਰਨੈਲ ਸਿੰਘ ਸਰਪੰਚ ਦੇ ਘਰ ਤੋਂ ਲੈ ਕਿ ਸੋਹਣ ਸਿੰਘ ਦੇ ਘਰ ਤਕ ਤੋਂ ਇਲਾਵਾ ਪੰਚਾਇਤ ਵਲੋਂ ਮੁੱਖ ਸੜਕ ਤੋਂ ਗਰਾਉਂਡ ਤਕ ਦਾ ਕੱਚਾ ਰਸਤਾ ਇੰਟਰਲਾਕ ਟਾਈਲ ਲਗਾ ਕਿ ਪੱਕਾ ਕੀਤਾ ਗਿਆ ਆਦਿ ਗਲੀਆਂ ਬਣਾਈਆਂ ਗਈਆਂ ਸਨ ।ਇਸ ਮੌਕੇ ਆਪ ਆਗੂ ਗੁਰਜੀਤ ਸਿੰਘ ਧਾਲੀਵਾਲ, ਸੈਕਟਰੀ ਜ਼ੁਲਫ ਅਲੀ, ਮੱਘਰ ਦੀਨ ਪੰਚ, ਸੁਖਵਿੰਦਰ ਸਿੰਘ ਗੋਰਾ ਪੰਚ, ਸੁਖਦੇਵ ਸਿੰਘ ਸੇਵ ਪੰਚ, ਸੁਖਵਿੰਦਰ ਪਾਲ ਕੌਰ ਪੰਚ, ਅਮਰਜੀਤ ਕੌਰ ਪੰਚ, ਸੁਖਵਿੰਦਰ ਕੌਰ ਪੰਚ, ਚਮਨ ਸਿੰਗਲਾ, ਜੀਤ ਸਿੰਘ, ਦਰਸ਼ਨ ਸਿੰਘ, ਮਿਸਤਰੀ ਬਿੰਦਰ ਸਿੰਘ, ਕਾਕਾ ਸਿੰਘ ਅਤੇ ਪੀ.ਏ. ਬਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ |