ਗਊਆਂ ਦੀ ਸਾਂਭ ਸੰਭਾਲ ਲਈ ਪੱਕਾ ਇੰਤਜ਼ਾਮ ਕਰੋ
ਬਰਨਾਲਾ/ ਮਹਿਲ ਕਲਾਂ -03 ਸਤੰਬਰ (ਗੁਰਸੇਵਕ ਸਿੰਘ ਸੋਹੀ )- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਬਲਾਕ ਬਰਨਾਲਾ ਅਤੇ ਬਲਾਕ ਸ਼ਹਿਣਾ ਦੇ ਵਰਕਰਾਂ ਤੇ ਆਗੂਆਂ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਜਥੇਬੰਦੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਡਾ ਜਰਨੈਲ ਸਿੰਘ ਗਿੱਲ ਸਹੋਰ ਵੱਲੋਂ ਸਰਬੱਤ ਦੇ ਭਲੇ ਲਈ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਜੰਡਸਰ ਪਿੰਡ ਸਹੌਰ ਵਿਖੇ ਰਸਾਈ ਗਏ ਅਖੰਡ ਪਾਠਾਂ ਦੇ ਭੋਗ ਉਪਰੰਤ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਸੀਰਾ ਛੀਨੀਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾ ਜਰਨੈਲ ਸਿੰਘ ਸਹੌਰ ,ਬਲਾਕ ਮਹਿਲ ਕਲਾਂ ਦੇ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਬਲਾਕ ਬਰਨਾਲਾ ਦੇ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ, ਬਲਾਕ ਸ਼ਹਿਣਾ ਦੇ ਪ੍ਰਧਾਨ ਜਸਬੀਰ ਸਿੰਘ ਸੁਖਪੁਰਾ, ਸਟੇਟ ਆਗੂ ਗੁਰਜੀਤ ਸਿੰਘ ਚੂੰਘਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ ਕਿਸਾਨੀ ਹਿੱਤਾਂ ਲਈ ਲੜ ਜਾ ਰਹੇ ਸੰਘਰਸ਼ ਕਰਕੇ ਅੱਜ ਅਨੇਕਾਂ ਨੌਜਵਾਨ ਜਥੇਬੰਦੀ ਨਾਲ ਜੋੜ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੇਂਡੂ ਖੇਤਰਾਂ ਅੰਦਰ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ਭਰਿਆ ਜਾਵੇ ਕਿਉਂਕਿ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਹੋਣ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਧੰਦੇ ਕਰਵਾਉਣ ਲਈ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਨਹਿਰੀ ਪਾਣੀ ਲਈ ਅੰਡਰ ਗਰਾਊਂਡ ਪਾਣੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੜਕਾਂ ਕਿਨਾਰੇ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਅਤੇ ਗਊਆਂ ਦੀ ਸਾਂਭ ਸੰਭਾਲ ਲਈ ਢੁੱਕਵੇਂ ਕਦਮ ਚੁੱਕੇ ਜਾਣ ।ਉਨ੍ਹਾਂ ਸਮੂਹ ਵਰਕਰਾਂ ਤੇ ਆਗੂਆਂ ਨੂੰ ਜਥੇਬੰਦੀ ਦੇ ਲੜੇ ਜਾ ਰਹੇ ਸੰਘਰਸ਼ ਲਈ ਹਰ ਸਮੇਂ ਤਿਆਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਯਾਦਵਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਸਿਕੰਦਰ ਸਿੰਘ, ਰੂਬਲ ਗਿੱਲ ਕੈਨੇਡਾ ,ਅਵਤਾਰ ਸਿੰਘ, ਰੁਪਿੰਦਰ ਸਿੰਘ ਘਟੌਦਾ ,ਊਧਮ ਸਿੰਘ ਜੋਧਪੁਰ ,ਸੰਪੂਰਨ ਸਿੰਘ, ਗੁਰਜੰਟ ਸਿੰਘ ਸਹੋਰ, ਜਗਦੀਪ ਸਿੰਘ ,ਸਤਨਾਮ ਸਿੰਘ ਧਨੇਰ, ਮੱਘਰ ਸਿੰਘ ਸਹਿਜੜਾ , ਜਸਵਿੰਦਰ ਸਿੰਘ ਛੀਨੀਵਾਲ ਕਲਾਂ ,ਡਾ ਨਿਰਮਲ ਸਿੰਘ ਸਹੌਰ, ਗੁਰਦਿਆਲ ਸਿੰਘ ਸੇਖਾ, ਭੋਲਾ ਸਿੰਘ ਸਹਿਜੜਾ, ਅੰਮ੍ਰਿਤਪਾਲ ਸਿੰਘ ਸਹੌਰ ਤੋ ਇਲਾਵਾ ਹੋਰ ਵਰਕਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।