You are here

ਲੋਕ ਸੇਵਾ ਸੁਸਾਇਟੀ ਵੱਲੋਂ ਸਕੂਲ ਨੂੰ ਕੰਪਿਊਟਰ ਪਿ੍ਰੰਟਰ  ਦਿੱਤਾ

ਜਗਰਾਉ 3 ਸਤੰਬਰ(ਅਮਿਤਖੰਨਾ) ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ, ਸਰਪ੍ਰਸਤ ਰਜਿੰਦਰ ਜੈਨ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਅੱਜ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਰੰਗਦਾਰ ਦਿੱਤਾ ਗਿਆ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਕਿਹਾ ਕਿ ਸਰਵਹਿੱਤਕਾਰੀ ਸਕੂਲ ਪ੍ਰਬੰਧਕਾਂ ਦੀ ਮੰਗ ਤੇ ਸਕੂਲ ਨੂੰ ਪਹਿਲਾਂ  ਵਿਦਿਆਰਥੀਆਂ ਦੇ ਠੰਢਾ ਪਾਣੀ ਪੀਣ ਲਈ ਵਾਟਰ ਕੂਲਰ ਅਤੇ ਪੱਚੀ ਕੁਰਸੀਆਂ ਦਿੱਤੀਆਂ ਗਈਆਂ ਹਨ ਅਤੇ ਹੁਣ ਕੰਪਿਊਟਰ ਪਿ੍ਰੰਟਰ ਰੰਗਦਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਸੁਸਾਇਟੀ ਵੱਲੋਂ ਦਾਨੀ ਸੱਜਣਾਂ ਤੇ ਪਰਮਾਤਮਾ ਦੀ ਮਿਹਰ ਸਦਕਾ ਸਮੇਂ ਸਮੇਂ ਤੇ ਜਿੱਥੇ ਲੋੜਵੰਦਾਂ ਵਿਅਕਤੀਆਂ ਦੀ ਸਿਹਤ ਤੰਦਰੁਸਤੀ ਲਈ ਜਿੱਥੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਉੱਥੇ ਵਿੱਦਿਅਕ ਸੰਸਥਾਵਾਂ ਨੂੰ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਵਿੱਦਿਅਕ ਸੰਸਥਾਵਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਸਾਮਾਨ ਦਿੱਤਾ ਜਾਵੇਗਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਰਵਿੰਦਰ ਸਿੰਘ ਵਰਮਾ, ਪ੍ਰਧਾਨ ਡਾ ਅੰਜੂ ਗੋਇਲ, ਮੈਨੇਜਰ ਐਡਵੋਕੇਟ ਵਿਵੇਕ ਭਾਰਦਵਾਜ ਅਤੇ ਪਿ੍ਰੰਸੀਪਲ ਨੀਲੂ ਨਰੂਲਾ ਨੇ ਸੁਸਾਇਟੀ ਮੈਂਬਰਾਂ ਦਾ ਸਕੂਲ ਦੀ ਮੰਗ ਨੂੰ ਪੂਰਾ ਕਰਨ ਤੇ ਜਿੱਥੇ ਧੰਨਵਾਦ ਕੀਤਾ ਉੱਥੇ  ਸੁਸਾਇਟੀ ਵੱਲੋਂ ਸਮਾਜ ਸੇਵਾ ਦੇ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਲਾਕੇਸ਼ ਟੰਡਨ, ਰਾਜਿੰਦਰ ਜੈਨ ਕਾਕਾ, ਇਕਬਾਲ ਸਿੰਘ ਕਟਾਰੀਆ, ਸੁਨੀਲ ਅਰੋੜਾ, ਆਰ ਕੇ ਗੋਇਲ, ਜਗਦੀਪ ਸਿੰਘ, ਪ੍ਰੇਮ ਬਾਂਸਲ, ਮੁਕੇਸ਼ ਗੁਪਤਾ, ਡਾ ਭਾਰਤ ਭੂਸ਼ਣ ਬਾਂਸਲ, ਦਰਸ਼ਨ ਕੁਮਾਰ ਸ਼ੰਮੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।