You are here

ਵਿਰਾਸਤ-ਏ-ਖ਼ਾਲਸਾ ਦਾ ਨਾਂਅ 'ਏਸ਼ੀਆ ਬੁੱਕ ਆਫ ਰਿਕਾਰਡਜ਼' 'ਚ ਦਰਜ

ਅਨੰਦਪੁਰ ਸਾਹਿਬ, ਅਗਸਤ 2019 ( ਗੁਰਵਿੰਦਰ ਸਿੰਘ ) - ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆ ਦਾ ਵਿਲੱਖਣ ਅਜਾਇਬ ਘਰ 'ਵਿਰਾਸਤ-ਏ-ਖ਼ਾਲਸਾ' ਹੁਣ ਭਾਰਤ ਤੋਂ ਬਾਅਦ ਏਸ਼ੀਆ 'ਚ ਸਭ ਤੋਂ ਵੱਧ ਦੇਖਣ ਵਾਲਾ ਵਾਲਾ ਅਜਾਇਬ ਘਰ ਬਣ ਗਿਆ ਹੈ। ਜਿਸ ਕਾਰਨ ਇਸ ਅਜਾਇਬ ਘਰ ਦਾ ਨਾਂਅ 'ਏਸ਼ੀਆ ਬੁੱਕ ਆਫ ਰਿਕਾਰਡਜ਼' 'ਚ ਦਰਜ ਹੋ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਜਾਣਕਾਰੀ ਦਿੱਤੀ।

ਇਸ ਸਬੰਧੀ ਕੈਬਨਿਟ ਮੰਤਰੀ ਚੰਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਏਸ਼ੀਆ ਬੁੱਕ ਆਫ ਰਿਕਰਾਡਜ਼ ਵੱਲੋਂ ਇਸ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਵਿਰਾਸਤ-ਏ-ਖਾਲਸਾ ਦਾ ਨਾਂਅ 'ਏਸ਼ੀਆ ਬੁੱਕ ਆਫ ਰਿਕਰਾਡਜ਼' 'ਚ ਦਰਜ ਕਰ ਲਿਆ ਗਿਆ ਹੈ। ਵਿਰਾਸਤ-ਏ-ਖ਼ਾਲਸਾ ਪੂਰੇ ਏਸ਼ੀਆ 'ਚੋਂ ਹੁਣ ਤੱਕ ਦਾ ਇਕੱਲਾ ਅਜਾਇਬ ਘਰ ਹੈ ਜਿੱਥੇ ਇੱਕ ਦਿਨ ਵਿੱਚ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ। ਵਿਰਾਸਤ-ਏ-ਖਾਲਸਾ ਵਿਖੇ 20 ਮਾਰਚ 2019 ਨੂੰ 20569 ਸੈਲਾਨੀਆਂ ਨੇ ਦਰਸ਼ਨ ਕੀਤੇ ਸਨ।

ਇਹ ਵਿਰਾਸਤ-ਏ-ਖ਼ਾਲਸਾ ਵੱਲੋਂ ਇਹ ਤੀਸਰਾ ਰਿਕਾਰਡ ਕਾਇਮ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਫਰਵਰੀ 2019 ਵਿੱਚ ਲਿਮਕਾ ਬੁੱਕਾ ਆਫ ਰਿਕਾਰਡਜ਼ ਵੱਲੋਂ ਅਤੇ ਬਾਅਦ 'ਚ ਇੰਡੀਆ ਬੁੱਕ ਆਫ ਰਿਕਾਰਡਜ਼ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਭਾਰਤ 'ਚੋਂ ਸਭ ਤੋਂ ਵੱਧ ਦੇਖੇ ਜਾਣ ਵਾਲੇ ਅਜਾਇਬ ਘਰ ਹੋਣ ਦੀ ਪੁਸ਼ਟੀ ਕੀਤੀ ਸੀ। ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਅਗਲਾ ਟੀਚਾ ਵਿਰਾਸਤ-ਏ-ਖਾਲਸਾ ਨੂੰ ਦੁਨੀਆਂ ਭਰ 'ਚੋਂ ਨੰਬਰ ਇੱਕ ਦਾ ਅਜਾਇਬ ਘਰ ਬਨਾਉਣਾ ਹੈ ਤੇ ਇਸ ਵਾਸਤੇ ਕੋਸ਼ਿਸ਼ ਹੋਵੇਗੀ ਕਿ ਜਲਦੀ ਤੋਂ ਜਲਦੀ 'ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼' ਵਿੱਚ ਇਸਦਾ ਨਾਮ ਦਰਜ ਕਰਵਾਇਆ ਜਾ ਸਕੇ।

ਨਿਰਦੇਸ਼ਕ ਸੰਸਕ੍ਰਿਤਕ ਅਤੇ ਸੈਰ ਸਪਾਟਾ ਵਿਭਾਗ ਪੰਜਾਬ ਅਤੇ ਵਿਰਾਸਤ-ਏ-ਖਾਲਸਾ ਦੇ ਮੁੱਖ ਕਾਰਜਕਾਰੀ ਅਫ਼ਸਰ ਮਲਵਿੰਦਰ ਸਿੰਘ ਨੇ ਦੱਸਿਆ ਕਿ 22 ਨਵੰਬਰ 1998 ਨੂੰ ਵਿਰਾਸਤ-ਏ-ਖਾਲਸਾ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਇਸ ਇਮਾਰਤ ਦਾ ਨਿਰਮਾਣ ਪੂਰਾ ਹੋਣ 'ਤੇ ਸਾਲ 2006 'ਚ ਇਸ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਸੀ। ਜਦੋਂ ਕਿ ਇਸ ਜਾਇਬਰ ਘਰ ਦੇ ਪਹਿਲੇ ਭਾਗ ਦਾ ਉਦਘਾਟਨ 25 ਨਵੰਬਰ 2011 ਅਤੇ ਦੂਜੇ ਭਾਗ ਦਾ ਉਦਘਾਟਨ 25 ਨਵੰਬਰ 2016 ਨੂੰ ਵਿਸ਼ਵ ਦੀ ਸੰਗਤ ਨੂੰ ਸਮਰਪਿਤ ਕੀਤਾ ਗਿਆ।

--