ਜੋਧਾਂ , 25 ਸਤੰਬਰ( ਦਲਜੀਤ ਸਿੰਘ ਮੋਹੀ )ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੋਹੀ ਵਲੋਂ ਗੁਰਦੁਆਰਾ ਛੱਲਾ ਸਾਹਿਬ ਦੇ ਪ੍ਰਧਾਨ ਅਰਜਨ ਸਿੰਘ ਥਿੰਦ ਅਤੇ ਸਹੀਦ ਬਾਬਾ ਦੀਪ ਸਿੰਘ ਵੈਲਫੇਅਰ ਕਲੱਬ ਮੋਹੀ ਦੇ ਪ੍ਰਧਾਨ ਪ੍ਰੇਮ ਸਿੰਘ ਥਿੰਦ ਤੋਂ ਇਲਾਵਾ ਗੁਰੂ ਘਰ ਦੇ ਮੈਨੇਜਰ ਸ ਰਣਜੀਤ ਸਿੰਘ ਦਾ ਵਿਸੇਸ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਦੱਸਿਆ ਕਿ ਗੁਰੂ ਘਰ ਵਿਖੇ ਕਾਫੀ ਪੁਰਾਣੇ ਸਮੇਂ ਤੋਂ ਹਰ ਸਨੀਵਾਰ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਂਦੇ ਹਨ , ਇਸੇ ਦੌਰਾਨ ਦੇਗ ਦੀ ਸੇਵਾ ਗੁਰੂ ਘਰ ਵਲੋਂ ਕੀਤੀ ਜਾਂਦੀ ਸੀ ਪ੍ਰੰਤੂ ਡੇਢ ਸਾਲ ਤੋਂ ਬਿਨਾ ਕੋਈ ਕਾਰਨ ਦੇਗ ਦੀ ਸੇਵਾ ਬੰਦ ਕਰ ਦਿੱਤੀ ਸੀ , ਪਰ ਬੀਬੀਆਂ ਵਲੋਂ ਲੰਮੇ ਸਮੇਂ ਤੋਂ ਚਲਦੇ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਨਿਰੰਤਰ ਜਾਰੀ ਰੱਖੀ ਗਈ ਸੀ, ਹੁਣ ਸੰਗਤਾਂ ਵਲੋਂ ਚੁਣੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਜਨ ਸਿੰਘ ਥਿੰਦ ਅਤੇ ਮੈਨੇਜਰ ਰਣਜੀਤ ਸਿੰਘ ਅਤੇ ਹੋਰ ਮੈਬਰਾਂ ਵਲੋਂ ਗੁਰੂ ਕੀ ਦੇਗ ਦੁਬਾਰਾ ਸਜਾਉਣ ਦਾ ਫੈਸਲਾ ਲਿਆ ਗਿਆ ਜਿਸਦਾ ਸਮੂਹ ਸੰਗਤ ਨੇ ਸੁਆਗਤ ਕੀਤਾ ਹੈ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਅਰਜਨ ਸਿੰਘ ਥਿੰਦ ਨੇ ਬੋਲਦਿਆਂ ਕਿਹਾ ਕਿ ਗੁਰੂ ਘਰ ਦੀ ਚੜ੍ਹਦੀ ਕਲਾ ਲਈ ਆਪਾਂ ਸਮੂਹ ਸੰਗਤਾਂ ਨੂੰ ਰਲ ਮਿਲ ਕੇ ਸੇਵਾ ਕਰਨੀ ਚਾਹੀਦੀ ਹੈ, ਗੁਰੂ ਘਰ ਦੇ ਕਰਨ ਵਾਲੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਜਲਦੀ ਹੀ ਸੁਰੂ ਕੀਤੇ ਜਾਣਗੇ। ਇਸ ਮੌਕੇ ਕਾਮਰੇਡ ਗੁਰਮੇਲ ਸਿੰਘ, ਸਹੀਦ ਬਾਬਾ ਦੀਪ ਸਿੰਘ ਵੈਲਫੇਅਰ ਕਲੱਬ ਦੇ ਚੇਅਰਮੈਨ ਗੁਰਦੀਪ ਸਿੰਘ ਖਾਲਸਾ, ਸੁਖਰਾਜ ਸਿੰਘ ਰਾਜੂ, ਦਲਜੀਤ ਸਿੰਘ ਰੰਧਾਵਾ, ਸੱਜਣ ਸਿੰਘ ਤੋਂ ਇਲਾਵਾ ਬੀਬੀ ਬਲਵਿੰਦਰ ਕੌਰ, ਚਰਨਜੀਤ ਸਿੰਘ, ਬਲਜਿੰਦਰ ਕੌਰ ,ਜਗਦੀਸ਼ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ,ਮਨਪ੍ਰੀਤ ਕੌਰ, ਪ੍ਰੀਤਮ ਕੌਰ,ਸੁਰਜੀਤ ਕੌਰ,ਕੁਲਵਿੰਦਰ ਕੌਰ, ਰਣਜੀਤ ਕੌਰ, ਬਲਜਿੰਦਰ ਕੌਰ, ਗੁਰਮੀਤ ਕੌਰ, ਭਿੰਦਰ ਕੌਰ ਆਦਿ ਹਾਜਰ ਸਨ।