You are here

"ਅੰਮ੍ਰਿਤ ਛਕੋ ਸਿੰਘ ਸਜੋ" ਲਹਿਰ ਨੂੰ ਸਮਰਪਿਤ ਬਰਨਾਲਾ ਜ਼ਿਲ੍ਹੇ ਵਿੱਚ ਗੁਰਮਤਿ ਸਮਾਗਮ ਕਰਵਾਇਆ

 ਬਰਨਾਲਾ /ਮਹਿਲ ਕਲਾਂ- 25  ਸਤੰਬਰ (ਗੁਰਸੇਵਕ ਸੋਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਮੋਰਚਾ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਜੀ(ਪਾਕਿਸਤਾਨ) ਦੇ ਸ਼ਹੀਦ ਸਿੱਖਾਂ ਦੀ ਯਾਦ ਵਿਚ ਮਨਾਈ ਜਾ ਰਹੀ 100 ਸਾਲਾ ਸ਼ਤਾਬਦੀ ਅਤੇ “ਅੰਮ੍ਰਿਤ ਛਕੋ ਸਿੰਘ ਸਜੋ ਲਹਿਰ”ਨੂੰ ਸਮਰਪਿਤ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ, ਠੁੱਲੀਵਾਲ ਜਿਲਾ ਵਿਖੇ ਮਿਤੀ 24 ਸਤੰਬਰ 2022 ਨੂੰ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਹੋਇਆ । ਜਿਸ ਵਿੱਚ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਰਾਗੀ ਭਾਈ ਸੁਖਚੈਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਨੇ ਪੰਜਾ ਸਾਹਿਬ ਦੇ ਇਤਿਹਾਸ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ । ਭਾਈ ਪਰਮਜੀਤ ਸਿੰਘ ਰਬਾਬੀ (ਗੁਰਮਤਿ ਵਿਦਿਆਲਾ ਛਾਪਾ) ਅਤੇ ਮਹਿਲ ਕਲਾਂ ਦੇ ਬੱਚਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ।ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਹਿਬਾਨ ਦੁਆਰਾ ਖੰਡੇ ਕੀ ਪਾਹੁਲ ਤਿਆਰੀ ਕੀਤੀ ਗਈ ਅਤੇ 36 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ । ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਂਬਰ ਐਸਜੀਪੀਸੀ   ਦੁਆਰਾ ਅੰਮ੍ਰਿਤ ਛਕਣ ਵਾਲੀ ਸੰਗਤ ਨੂੰ ਵਧਾਈ ਦਿੱਤੀ ਗਈ ਅਤੇ ਲੋਕਲ ਪਿੰਡ ਠੁੱਲੀਵਾਲ ਦੀਆਂ ਤਿੰਨੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ । ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰੇ ਸਹਿਬਾਨ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਇਸ ਸਾਰੇ ਗੁਰਮਤਿ ਸਮਾਗਮ ਦਾ ਪ੍ਰਬੰਧ ਮੈਨੇਜਰ ਸ੍ਰ ਲਖਵੀਰ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਦੁਆਰਾ ਕੀਤਾ ਗਿਆ । ਇਸ ਸਮੇਂ ਲੋਕਲ ਗੁਰਦੁਆਰਾ ਸਾਹਿਬ ਠੁੱਲੀਵਾਲ ਦੇ ਪ੍ਰਧਾਨ ਮੇਵਾ ਸਿੰਘ, ਹਰਬੰਸ ਸਿੰਘ, ਨਿੱਕਾ ਸਿੰਘ ਅਤੇ ਹੋਰ ਮੈਂਬਰ, ਭਾਈ ਜਰਨੈਲ ਸਿੰਘ, ਭਾਈ ਬੇਅੰਤ ਸਿੰਘ, ਗੁਰਜੰਟ ਸਿੰਘ ਸੋਨਾ, ਹਰਵਿੰਦਰ ਸਿੰਘ ਹੈਪੀ, ਬਿੱਟੂ ਸਿੰਘ, ਪ੍ਰਚਾਰਕ ਡਿੰਪਲ ਸਿੰਘ ਸਮਾਉਂ, ਬਸੰਤ ਸਿੰਘ, ਦਰਸ਼ਨ ਸਿੰਘ ਬਰਨਾਲਾ ਹਾਜਰ ਸਨ।