ਚੰਡੀਗੜ੍ਹ 14 ਅਕਤੂਬਰ ( ਜਨ ਸ਼ਕਤੀ ਨਿਊਜ਼ ) ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਘੱਟ ਰਕਬਾ ਹੋਣ ਦੇ ਬਾਵਜੂਦ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਪਰ ਫੇਰ ਵੀ ਉਹ ਪੰਜਾਬ ਤੋਂ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਗਾ ਤੇ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਪੰਜਾਬ ਤੇ ਹਰਿਆਣਾ ਨੂੰ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨੀ ਚਾਹੀਦੀ ਹੈ।