ਚੰਡੀਗੜ੍ਹ , 19 ਅਕਤੂਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ, ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ ਹਸਪਤਾਲ ਵਿੱਚ ਸਹੂਲਤਾਂ ਬਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖ਼ਿੱਤੇ ਦੇ ਇਸ ਪ੍ਰਮੁੱਖ ਹਸਪਤਾਲ ਨੂੰ ਨਵਾਂ ਰੂਪ ਦੇਣ ਲਈ ਵਚਨਬੱਧ ਹੈ।