You are here

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ 15 ਨੂੰ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਅਤੇ ਹੋਰ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਨੂੰ ਦੇਣਗੇ ਸ਼ਰਧਾਂਜਲੀ

ਈਸੜੂ, ਅਗਸਤ ( ਮਨਜਿੰਦਰ ਗਿੱਲ )-ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਮਿਤੀ 15 ਅਗਸਤ ਦਿਨ ਮੰਗਲਵਾਰ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਇਸ ਸਮੇਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਖੰਨਾ ਦੇ ਐੱਸ. ਡੀ. ਐੱਮ. ਸੰਦੀਪ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਨੂੰ ਸਫ਼ਲ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਖ਼ਤ ਸੁਰੱਖਿਆ ਅਤੇ ਹੋਰ ਪ੍ਰਬੰਧ ਕੀਤੇ ਜਾਣਗੇ। ਉਨਾਂ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਉਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨਾਂ ਸਮੂਹ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨ। ਉਨਾਂ ਦੱਸਿਆ ਕਿ ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਭਾਰੀ ਟਰੈਫਿਕ ਨੂੰ ਹੋਰ ਰਸਤਿਆਂ ਰਾਹੀਂ ਤਬਦੀਲ ਕੀਤਾ ਜਾਵੇਗਾ। ਸਮਾਗਮ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।