ਬਲਾਕ ਮਹਿਲ ਕਲਾਂ ਦੀ ਹੋਈ ਚੋਣ ਵਿੱਚ ਜਗਦੇਵ ਸਿੰਘ ਠੀਕਰੀਵਾਲ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ
ਬਰਨਾਲਾ /ਮਹਿਲ ਕਲਾਂ 30 ਅਕਤੂਬਰ (ਗੁਰਸੇਵਕ ਸੋਹੀ ) ਏਕਤਾ ਮਨੁੱਖੀ ਅਧਿਕਾਰ ਬਿਊਰੋ ਮੁਲਾਜ਼ਮ ਜਥੇਬੰਦੀ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਠੁੱਲੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਮਨੁੱਖੀ ਅਧਿਕਾਰ ਬਿਊਰੋ ਪੰਜਾਬ ਦੇ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਘੋਲੀਆ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਜਿੱਥੇ ਜਬਰ ਜ਼ੁਲਮ ਅਤੇ ਵਧੀਕੀਆਂ ਖ਼ਿਲਾਫ਼ ਅਵਾਜ ਬੁਲੰਦ ਕਰਦੀ ਆ ਰਹੀ ਹੈ ਉਥੇ ਕਿਸਾਨਾਂ ,ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਵੀ ਦਿਨ ਰਾਤ ਇੱਕ ਕਰਕੇ ਕੇਂਦਰ ਤੇ ਰਾਜ ਸਰਕਾਰਾਂ ਉੱਪਰ ਦਬਾਅ ਬਣਾ ਕੇ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੇਦਰ ਤੇ ਰਾਜ ਸਰਕਾਰਾ ਦੀਆਂ ਗ਼ਲਤ ਨੀਤੀਆਂ ਕਾਰਨ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਏਕਤਾ ਮਨੁੱਖੀ ਅਧਿਕਾਰ ਬਿਊਰੋ ਦਾ ਅੰਗ ਬਣ ਕੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਮੁੱਖ ਲੋੜ ਹੈ ।ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀ ਲਟਕਦੀ ਆ ਰਹੀ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਸਕੂਲ ਵਿੱਚ ਪਾਰਟ ਟਾਈਮ ਕੰਮ ਕਰਨ ਵਾਲੇ ਕਾਮਿਆਂ ਨੂੰ ਦਰਜਾ ਚਾਰ ਦੀਆਂ ਅਸਾਮੀਆਂ ਤੇ ਰੈਗੂਲਰ ਕੀਤਾ ਜਾਵੇ। ਮਿਡ ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ ।ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਪਟਵਾਰੀ ਪ੍ਰੀਤਮ ਸਿੰਘ ਰਤਨ ਨੇ ਕਿਹਾ ਕਿ ਲਾਲ ਲਕੀਰ ਅੰਦਰ ਜੋ ਰਜਿਸਟਰੀਆਂ ਕਰਨ ਦੇ ਅਧਿਕਾਰ ਸਰਕਾਰ ਵੱਲੋਂ ਮਾਲ ਵਿਭਾਗ ਨੂੰ ਦਿੱਤੇ ਜਾਣ ਉਸ ਵਿੱਚ ਰਕਬੇ ਦੀ ਲੰਬਾਈ ਚੜ੍ਹਾਈ ਕੁੱਲ ਰਕਬਾ ਵਰਗੋ ਫੋਟੋ ਕੋਲੋਂ ਕਨਾਲ ਮਰਲਾ ਲਿਖਣਾ ਚਾਹੀਦਾ ਹੈ ਤੋਂ ਜੋ ਕਿ ਜ਼ਮੀਨ ਦੇ ਰਕਬੇ ਵਿਚ ਵੱਧ ਘੱਟ ਰਕਬੇ ਦੀ ਸ਼ਨਾਖ਼ਤ ਹੋ ਸਕੇ। ਉਨ੍ਹਾਂ ਕਿਹਾ ਕਿ ਰਜਿਸਟਰੀ ਤੇ ਇੰਤਕਾਲ ਖਾਨਾ ਨੰਬਰ 4ਹੋਣਾ ਚਾਹੀਦਾ ਹੈ ਮੌਕੇ ਜਥੇਬੰਦੀ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਠੁੱਲੀਵਾਲ ਨੇ ਕਿਹਾ ਕਿ ਸਰਕਾਰਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਦੀਆਂ ਰਹੀਆਂ ਹਨ ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਣ ਦਾ ਐਲਾਨ ਤਾਂ ਕਰ ਚੁੱਕੀਆਂ ਹਨ ਪਰ ਹੁਣ ਤਕ ਉਨ੍ਹਾਂ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਹਿੱਤਾਂ ਲਈ ਲਏ ਫ਼ੈਸਲਿਆਂ ਦੇ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਇਸ ਮੌਕੇ ਏਕਤਾ ਮਨੁੱਖੀ ਅਧਿਕਾਰ ਬਿਊਰੋ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ। ਜਿਸ ਵਿੱਚ ਜਗਦੇਵ ਸਿੰਘ ਠੀਕਰੀਵਾਲ ਨੂੰ ਬਲਾਕ ਪ੍ਰਧਾਨ, ਗੁਰਜੰਟ ਸਿੰਘ ਅਮਲਾ ਸਿੰਘ ਵਾਲਾ ਨੂੰ ਮੀਤ ਪ੍ਰਧਾਨ, ਅਵਤਾਰ ਸਿੰਘ ਠੀਕਰੀਵਾਲ ਨੂੰ ਜਨਰਲ ਸਕੱਤਰ, ਪਵਨਦੀਪ ਕੌਰ ਸਹਿਜੜਾ ਨੂੰ ਸਕੱਤਰ, ਬਲਜੀਤ ਕੌਰ ਮਹਿਲ ਕਲਾਂ ਨੂੰ ਖ਼ਜ਼ਾਨਚੀ, ਬਲਜੀਤ ਕੌਰ ਮਹਿਲ ਖੁਰਦ, ਕਰਮਜੀਤ ਕੌਰ ਮਹਿਲ ਕਲਾਂ ਨੂੰ ਸਲਾਹਕਾਰ ਅਤੇ ਸਰਬਜੀਤ ਕੌਰ ਠੀਕਰੀਵਾਲ ਨੂੰ ਮੈਂਬਰ ਚੁਣਿਆ ਗਿਆ ।ਇਸ ਤੋਂ ਇਲਾਵਾ ਹੋਰ ਵਰਕਰ ਆਗੂ ਵੀ ਹਾਜ਼ਰ ਸਨ।