ਮੋਗਾ, 1 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਕੇਂਦਰੀ ਵਿਜੀਲੈਂਸ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ, ਸ੍ਰੀ ਵਰਿੰਦਰ ਕੁਮਾਰ ਆਈ.ਪੀ.ਐਸ, ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਐਸ.ਏ.ਐਸ ਨਗਰ ਅਤੇ ਸ੍ਰੀ ਗੁਰਮੀਤ ਸਿੰਘ, ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਫਿਰੋਜਪੁਰ ਰੇਂਜ, ਫਿਰੋਜ਼ਪੁਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਮਿਤੀ 31-10-2022 ਤੋਂ ਮਿਤੀ 06-11-2022 ਤੱਕ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਅੱਜ ਗੁਰੂ ਨਾਨਕ ਕਾਲਜ ਮੋਗਾ ਵਿਖੇ ਸ੍ਰੀ ਜਸਵਿੰਦਰ ਸਿੰਘ (ਪੀ.ਪੀ.ਐਸ.) ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਫਰੀਦਕੋਟ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸ੍ਰੀ ਜਸਵਾਲ ਜੱਗਾ (ਆਈ.ਪੀ.ਐਸ.) ਮੋਗਾ, ਮਨਮੀਤ ਸਿੰਘ ਢਿੱਲੋਂ ਐਸ.ਪੀ. ਹੈੱਡ ਕੁਆਰਟਰ ਮੋਗਾ ਵੱਲੋਂ ਵਿਸ਼ੇਸ਼ ਤੌਰ ਤੇ ਸੈਮੀਨਾਰ ਵਿੱਚ ਸ਼ਿਰਕਤ ਕੀਤੀ ਗਈ ਅਤੇ ਇੰਸਪੈਕਟਰ ਅਜਮੇਰ ਸਿੰਘ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਸਮੇਤ ਸਟਾਫ ਤੋਂ ਇਲਾਵਾ ਗੁਰੂ ਨਾਨਕ ਕਾਲਜ ਦੇ ਪ੍ਰੋਫੈਸਰ ਸ: ਸਵਰਨਜੀਤ ਸਿੰਘ, ਸ੍ਰੀ ਸੁਰਿੰਦਰ ਸਿੰਘ ਬਾਵਾ ਚੇਅਰਮੈਨ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਮੋਗਾ ਸਮੇਤ ਸਮੂਹ ਮੈਬਰਾਨ, ਸ੍ਰੀ ਗੁਰਪ੍ਰੀਤ ਸਿੰਘ ਸੱਚਦੇਵਾ ਮਿਊਂਸੀਪਲ ਕੌਂਸਲਰ ਅਤੇ ਚੇਅਰਮੈਨ ਐਂਟੀ-ਕੁਰੱਪਸ਼ਨ ਅਵੇਰਨੈੱਸ ਔਰਗਨਾਈਜੇਸ਼ਨ ਪੰਜਾਬ ਸਮੇਤ ਸਮੂਹ ਮੈਬਰਾਨ ਵੱਲੋਂ ਸ਼ਾਮੂਲੀਅਤ ਕੀਤੀ ਗਈ। ਸੈਮੀਨਾਰ ਦੌਰਾਨ ਇੰਸਪੈਕਟਰ ਅਜਮੇਰ ਸਿੰਘ, ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਰਿਸ਼ਵਤਖੋਰੀ ਵਿਰੁੱਧ ''ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਤ ਭਾਰਤ'' ਦੇ ਨਾਅਰੇ ਹੇਠ ਕਰਵਾਏ ਜਾ ਰਹੇ ਸੈਮੀਨਾਰ ਦੇ ਮੰਤਵ ਤੋਂ ਵਿਦਿਆਰਥੀਆਂ/ਆਮ ਪਬਲਿਕ ਨੂੰ ਜਾਗਰੂਕ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਜਾਰੀ ਕੀਤੇ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲਫਰੀ ਨੰਬਰ 1800-1800-1000 ਬਾਰੇ ਜਾਣੂੰ ਕਰਵਾਇਆ ਗਿਆ। ਸੈਮੀਨਾਰ ਵਿੱਚ ਸ੍ਰੀ ਜਸਵਾਲ ਜੱਗਾ, ਆਈ.ਪੀ.ਐਸ., ਮੋਗਾ, ਸ੍ਰੀ ਸੁਰਿੰਦਰ ਸਿੰਘ ਬਾਵਾ ਚੇਅਰਮੈਨ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਮੋਗਾ, ਸ੍ਰੀ ਗੁਰਪ੍ਰੀਤ ਸਿੰਘ ਸੱਚਦੇਵਾ ਮਿਊਂਸੀਪਲ ਕੌਂਸਲਰ ਅਤੇ ਚੇਅਰਮੈਨ ਐਂਟੀ-ਕੁਰੱਪਸ਼ਨ ਅਵੇਰਨੈੱਸ ਔਰਗਨਾਈਜੇਸ਼ਨ ਪੰਜਾਬ ਅਤੇ ਸ੍ਰੀ ਗੁਰਸੇਵਕ ਸਿੰਘ ਸਨਿਆਸੀ ਵੱਲੋਂ ਵੀ ਰਿਸ਼ਵਤਖੋਰੀ ਮੁਕਤ ਭਾਰਤ ਦੀ ਸਿਰਜਣਾ ਕਰਨ ਲਈ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਸਿਮਰਤ ਕੌਰ, ਹਰਜੀਤ ਕੌਰ, ਕੁਲਵਿੰਦਰ ਕੌਰ ਅਤੇ ਸ਼ਾਲੂ ਵੱਲੋਂ ਵੀ ਭ੍ਰਿਸ਼ਟਾਚਾਰ ਵਿਰੁੱਧ ਸਪੀਚ ਕੀਤੀ ਗਈ। ਡਾ. ਸਿਮਰਜੀਤ ਕੌਰ ਗਿੱਲ, ਪ੍ਰੋਫੈਸਰ, ਗੁਰੂ ਨਾਨਕ ਕਾਲਜ ਮੋਗਾ ਵੱਲੋਂ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਗਈ।