You are here

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ , 03 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ sswcd.punjab.gov.in ਤੇ ਆਪਣੇ ਵੇਰਵੇ ਭਰ ਸਕਦੇ ਹਨ। ਇਹਨਾਂ ਅਸਾਮੀਆਂ ਨੂੰ ਭਰਨ ਦੀ ਆਖਰੀ ਮਿਤੀ 15 ਨਵੰਬਰ 2022 ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ (ਸੋਧਾਂ) ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।