ਚੰਡੀਗੜ੍ਹ , 11 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡਿਮੌਨਸਟਰੇਟਿਵ ਪ੍ਰਾਈਸ (ਐਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਪਾਤ ਵਿੱਚ ਨਿਸ਼ਚਿਤ ਹਨ।