ਚੰਡੀਗੜ੍ਹ , 14 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਕਈ ਐਵਾਰਡ ਹਾਸਲ 1997 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ। ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ। ਪ੍ਰਸ਼ਾਸਨਿਕ ਹੁਨਰ, ਲੀਡਰਸ਼ਿਪ ਗੁਣਵੱਤਾ ਅਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਸੰਸਾਯੋਗ ਕੰਮ ਲਈ ਰਾਣੀ ਰੁਦਰਮਾ ਦੇਵੀ ਪੁਰਸਕਾਰ ਦੀ ਸ਼੍ਰੇਣੀ ਤਹਿਤ 2011 ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਤੋਂ ਵੱਕਾਰੀ "ਸਤ੍ਰੀ ਸ਼ਕਤੀ ਪੁਰਸਕਾਰ" ਪ੍ਰਾਪਤ ਰਾਖੀ ਗੁਪਤਾ ਭੰਡਾਰੀ ਕੋਲ ਵਿਆਪਕ ਪ੍ਰਸ਼ਾਸਨਿਕ ਤਜਰਬਾ ਹੈ।