ਚੰਡੀਗੜ੍ਹ , 17 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਪੰਜਾਬ ਪੁਲਿਸ ਨੇ ਪ੍ਰਦੀਪ ਸਿੰਘ ਦੀ ਮਿੱਥ ਕੇ ਹੱਤਿਆ ਕਰਨ ਵਾਲੇ ਦੋ ਮੁੱਖ ਸ਼ੂਟਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਦੀਪ ਨੂੰ 6 ਸ਼ੂਟਰਾਂ ਨੇ 10 ਨਵੰਬਰ, 2022 ਨੂੰ ਕੋਟਕਪੂਰਾ ਵਿਖੇ ਉਸਦੀ ਦੁਕਾਨ ਦੇ ਬਾਹਰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਸ਼ੂਟਰਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ (26) ਅਤੇ ਭੁਪਿੰਦਰ ਸਿੰਘ ਉਰਫ਼ ਗੋਲਡੀ (22) ਵਾਸੀ ਫ਼ਰੀਦਕੋਟ ਵਜੋਂ ਹੋਈ ਹੈ, ਜਦਕਿ ਤੀਜੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਮੰਨਾ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।