ਜਿਸ ਸਿੱਖ ਕੌਮ ਦੇ ਇਸ਼ਟ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਨਾ ਮਿਲੇ ਤਾਂ ਉਸ ਕੌਮ ਦਾ ਕੀ ਜੀਣਾ - ਪੰਥਕ ਆਗੂ
ਸਰਾਭਾ /ਮੁੱਲਾਂਪੁਰ ,4 ਦਸੰਬਰ (ਸਤਵਿੰਦਰ ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 286ਵਾਂ ਦਿਨ ਪੂਰਾ ਹੋਇਆ। ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ.ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ 'ਚ ਅੱਜ ਸਹਿਯੋਗੀ ਸਿੱਖ ਚਿੰਤਕ ਕੌਂਸਲ ਮਾਸਟਰ ਦਰਸ਼ਨ ਸਿੰਘ ਰਕਬਾ,ਬਾਪੂ ਸ਼ੇਰ ਸਿੰਘ,ਕਨੇਚ ਅਜਮੇਰ ਸਿੰਘ ਕਨੇਚ, ਨੰਬਰਦਾਰ ਜਸਮੇਲ ਸਿੰਘ ਜੰਡ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲਾ ਜਾਣਕਾਰੀ ਸਾਂਝੀ ਕਰਦਿਆਂ ਸਿੱਖ ਚਿੰਤਕ ਕੌਂਸਲ ਮਾਸਟਰ ਦਰਸ਼ਨ ਸਿੰਘ ਰਕਬਾ,ਬਾਪੂ ਸ਼ੇਰ ਸਿੰਘ ਕਨੇਚ ਬਲਦੇਵ ਸਿੰਘ ਸਰਾਭਾ ਨੇ ਆਖਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ 3 ਸਾਲ ਬੀਤਣ ਦੇ ਬਾਵਜੂਦ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋਈ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਐਮ ਪੀ ਹੁੰਦੇ ਸੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਦੇ ਵਿਚ ਪਾਣੀ ਪੀ-ਪੀ ਕੇ ਘਰਿਆ ਕਰਦੇ ਸਨ । ਅੱਜ ਬੰਦੀ ਸਿੰਘਾਂ ਦੀ ਰਿਹਾਈ ਮਸਲੇ ਤੇ ਪ੍ਰਧਾਨ ਮੰਤਰੀ ਨੂੰ ਆਖਰ ਕਿਉਂ ਨਹੀਂ ਘੇਰਿਆ ਜਾਂਦਾ । ਉਹਨਾਂ ਨੇ ਅੱਗੇ ਆਖਿਆ ਕਿ ਪੰਜਾਬ ਸਰਕਾਰ ਪੂਰੀ ਤਰਾਂ ਬਹੁਮੱਤ ਵਿੱਚ ਹੈ। ਇਸ ਲਈ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜੇ ਤਾਂ ਜੋ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਰਿਹਾਅ ਹੋ ਕੇ ਆਪਣੇ ਪਰਿਵਾਰਾਂ ਵਿਚ ਆ ਸਕਣ। ਬਾਕੀ ਪੰਜਾਬ ਦੀਆਂ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ । ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਪਹਿਲਾਂ ਹੀ ਬਹਿਬਲ ਕਲਾਂ ਮੋਰਚੇ ਦੇ ਪ੍ਰਬੰਧਕਾਂ ਤੋਂ ਡੇਢ ਮਹੀਨੇ ਦਾ ਸਮਾਂ ਲੈ ਕੇ ਆਏ ਸਨ। ਪਰ ਸਮਾਂ ਬੀਤਣ ਦੇ ਬਾਵਜੂਦ ਵੀ ਬੇਅਦਬੀ ਦੇ ਦੋਸੀਆਂ ਨੂੰ ਸਜਾਵਾ ਨਹੀਂ ਮਿਲਿਆ। ਹੁਣ ਸਮੁੱਚੀ ਸਿੱਖ ਕੌਮ ਦੇ ਜੁਝਾਰੂ ਆਗੂਆਂ ਨੇ ਫੇਰ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦੇ ਦਿੱਤਾ। ਜੇਕਰ ਹਾਲੇ ਵੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਫਿਰ ਪੂਰੇ ਪੰਜਾਬ ਦੇ ਲੋਕ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਇਕੱਠੇ ਹੋ ਕੇ ਮੋਰਚਾ ਲਾਉਣਗੇ । ਉਹਨਾਂ ਨੇ ਆਖਰ ਵਿਚ ਆਖਿਆ ਕਿ ਜੇਕਰ ਦੇਸ਼ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਰਿਹਾਅ ਹੋ ਸਕਦੇ ਹਨ ਤਾਂ ਫੇਰ ਬੇਅੰਤੇ ਬੁੱਚੜ ਨੂੰ ਸੋਧਣ ਵਾਲੇ ਸਜ਼ਾ ਪੂਰੀ ਹੋਣ ਦੇ ਬਾਵਜੂਦ ਬੰਦੀ ਸਿੰਘ ਰਿਹਾਅ ਕਿਉਂ ਨਹੀਂ ਹੋ ਸਕਦੇ। ਜਿਸ ਸਿੱਖ ਕੌਮ ਦੇ ਇਸ਼ਟ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਨਾ ਮਿਲੇ ਤਾਂ ਉਸ ਕੌਮ ਦਾ ਕੀ ਜੀਣਾ। ਇਸ ਲਈ ਜਲਦ ਘਰਾਂ ਤੋਂ ਬਾਹਰ ਨਿਕਲੋ ਤਾਂ ਜੋ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾ ਸਕੀਏ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਸਕੀਏ ।ਇਸ ਮੌਕੇ ਜਸਪ੍ਰੀਤ ਸਿੰਘ ਜਸਵਿੰਦਰ ਸਿੰਘ ਨਾਰੰਗਵਾਲ ਕਲਾਂ,ਬਲਦੇਵ ਸਿੰਘ ਅੱਬੂਵਾਲ,ਹਰਭਜਨ ਸਿੰਘ ਅੱਬੂਵਾਲ, ਬੱਚੀ ਪਨੀਤ ਕੌਰ ਜੰਡ,ਜਗਰਾਜ ਸਿੰਘ ਤੂਫਾਨ ਜੰਡ,ਹਰਬੰਸ ਸਿੰਘ ਪੰਮਾ,ਗੁਲਜ਼ਾਰ ਸਿੰਘ ਮੋਹੀ ਆਦਿ ਹਾਜ਼ਰੀ ਭਰੀ