ਚੰਡੀਗੜ੍ਹ ,08 ਦਸੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੋਆ ਵਿਖੇ ਮਿਤੀ 08 ਦਸੰਬਰ ਤੋਂ 11 ਦਸਬੰਰ ਤੱਕ ਆਯੋਜਿਤ ਨੌਂਵੀ ਵਿਸ਼ਵ ਆਯੂਰਵੇਦ ਕਾਂਗਰਸ ਵਿੱਚ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਗਈ। ਇਸ ਵਿਸ਼ਵ ਪੱਧਰੀ ਆਯੂਰਵੈਦਿਕ ਕਾਂਗਰਸ ਵਿੱਚ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਅਜੋਕੇ ਵਿਸ਼ਵ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਯਤਨਸ਼ੀਲ ਹਨ। ਨਰੋਈ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਆਯੂਰਵੇਦ ਇੱਕ ਬਹੁਤ ਹੀ ਮਹੱਤਵਪੂਰਣ ਵਿਧੀ ਹੈ।