ਵਿਧਾਇਕ ਗੁਰਪ੍ਰੀਤ ਗੋਗੀ ਨੇ ਜਥੇਦਾਰ ਨਿਮਾਣਾ ਨੂੰ ਮਨੁੱਖੀ ਸੇਵਾਵਾਂ ਲਈ ਕੀਤਾ ਸਨਮਾਨਿਤ
ਲੁਧਿਆਣਾ, 18 ਦਸੰਬਰ, (ਕਰਨੈਲ ਸਿੰਘ ਐੱਮ.ਏ.)— ਸ੍ਰੀ ਗੁਰੂ ਤੇਗ ਬਹਾਦਰ (ਚੈ) ਹਸਪਤਾਲ ਵਿਖੇ ਸ਼੍ਰ?ਸ਼ਟੀ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼੍ਰੀ ਗੁਰੂ ਤੇਗ ਬਹਾਦਰ (ਚੈ) ਹਸਪਤਾਲ ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ ਕਾਲਜ ਮੈਨੇਜਮੈਂਟ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰ?ਸ਼ਟੀ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਨੂੰ ਮਨਾਉਂਦਿਆਂ ਮੁੱਖ ਮਹਿਮਾਨ ਵਿਧਾਇਕ ਗੁਰਪ੍ਰੀਤ ਗੋਗੀ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸੰਸਾਰ ਦੇ ਇਤਿਹਾਸ ਦੇ ਪੰਨੇ ਵਿੱਚੋ ਇਹੋ ਜਿਹੀ ਕੋਈ ਹੋਰ ਮਿਸਾਲ ਨਹੀਂ ਮਿਲਦੀ ਕਿ ਇੱਕ ਧਰਮ ਦੇ ਗੁਰੂ ਨੇ ਦੂਸਰੇ ਧਰਮ ਦੇ ਲਈ ਸ਼ਹਾਦਤ ਦਿੱਤੀ ਹੋਵੇ। ਇਸ ਸਮੇਂ ਦੌਰਾਨ 9 ਵਾਰ ਸਟੇਟ ਐਵਾਰਡ ਪ੍ਰਾਪਤ ਕਰ ਚੁਕੀ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਤੇ ਸਾਥੀਆਂ ਵਲੋ 590 ਖੂਨਦਾਨ ਕੈਂਪ ਲਗਾਉਣ ਅਤੇ ਇਕ ਲੱਖ ਤੋਂ ਵੱਧ ਲੋੜਵੰਦ ਮਰੀਜਾਂ ਨੂੰ ਬਿਨਾ ਭੇਦ-ਭਾਵ ਨਿਸ਼ਕਾਮ ਰੂਪ ਖੂਨ ਲੈਕੇ ਦਿੱਤੀਆ ਸੇਵਾਵਾਂ ਅਤੇ ਸਮਾਜ ਭਲਾਈ ਲਈ ਨਿਭਾਈਆਂ ਜਾ ਰਹੀਆਂ ਹੋਰ ਸੇਵਾਵਾਂ ਦੀ ਵਿਧਾਇਕ ਗੁਰਪ੍ਰੀਤ ਗੋਗੀ ਨੇ ਸ਼ਾਲਾਘਾ ਕੀਤੀ। ਇਸ ਮੌਕੇ ਤੇ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਜੀ.ਟੀ.ਬੀ (ਚੈ) ਹਸਪਤਾਲ ਦੇ ਸਰਪ੍ਰਸਤ ਅਮਰਦੀਪ ਸਿੰਘ ਬਖਸ਼ੀ ਨੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਮਨੁੱਖੀ ਸੇਵਾਵਾਂ ਲਈ ਸਿਰੋਪਾਓ ਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਅਮਰਜੀਤ ਸਿੰਘ ਦੁਆ, ਬਲਜੀਤ ਸਿੰਘ ਮੱਕੜ, ਡਾ:ਪਰਵੀਨ ਸੋਬਤੀ, ਡਾ: ਵਿਪਨ ਗਰਗ,ਡਾ:ਹਰੀਸ਼ ਸਹਿਗਲ, ਡਾ: ਨੀਰਜ ਸਿੰਗਲਾ,ਡਾਕਟਰ ਪੁਸ਼ਪਿੰਦਰ ਸਿੰਘ,ਸੁਰਿੰਦਰ ਸਿੰਘ,ਰਿਸ਼ੀਪਾਲ ਸਿੰਘ ਅਤੇ ਮੈਨੇਜਮੈਂਟ ਦੇ ਸਮੂਹ ਮੈਂਬਰ ਅਤੇ ਸਟਾਫ ਅਧਿਕਾਰੀ ਹਾਜ਼ਰ ਸਨ