ਬਰਨਾਲਾ 15 ਜਨਵਰੀ (ਗੁਰਸੇਵਕ ਸੋਹੀ)- ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਬਰਨਾਲਾ ਦੀ ਮੰਥਲੀ ਮੀਟਿੰਗ ਬਲਾਕ ਪ੍ਰਧਾਨ ਸ੍ਰੀ ਮੋਹਨ ਲਾਲ ਜੀ ਦੀ ਪ੍ਰਧਾਨਗੀ ਹੇਠ ਤਰਕਸੀਲ ਭਵਨ ਬਰਨਾਲਾ ਵਿਖੇ ਹੋਈ ਜਿਸ ਵਿੱਚ ਜੱਥੇਬੰਦੀ ਦੇ ਮੈਂਬਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਕੈਸ਼ੀਅਰ ਡਾ ਰਣਜੀਤ ਸਿੰਘ ਸੋਹੀ ਨੇ ਜਿਲਾ ਫਾਜ਼ਿਲਕਾ ਵਿਖੇ 17 ਮੈਡੀਕਲ ਪ੍ਰੈਕਟੀਸ਼ਨਰਾਂ ਤੇ ਐਸ਼ ਐਮ ਓ ਦੀ ਸ਼ਿਕਾਇਤ ਤੇ ਪਰਚੇ ਦਰਜ ਕਰਨ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ। ਉਨਾਂ ਕਿਹਾ ਕਿ ਜਥੇਬੰਦੀ ਪਿਛਲੇ 30-35 ਸਾਲਾਂ ਤੋਂ ਰਜਿਸਟ੍ਰੇਸ਼ਨ ਲੈਣ ਵਾਸਤੇ ਸੰਘਰਸ਼ ਕਰ ਰਹੀ ਹੈ ਜਥੇਬੰਦੀ ਦੇ ਮੈਂਬਰ ਪਿੰਡਾਂ ਅਤੇ ਸ਼ਹਿਰਾਂ ਦੇ ਪਛੜੇ ਇਲਾਕਿਆਂ ਅੰਦਰ ਗਰੀਬ ਲੋਕਾਂ ਨੂੰ ਸਸਤੀਆਂ ਮੁਢਲੀਆਂ ਸਿਹਤ ਸਹੂਲਤਾਂ ਦੇ ਰਹੇ ਹਨ ਸੋ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਰਕਾਰ ਇੰਨਾਂ ਪ੍ਰੈਕਟੀਸ਼ਨਰਾਂ ਨੂੰ ਮੁਢਲੀਆਂ ਸਿਹਤ ਸਹੂਲਤਾਂ ਦੇਣ ਦਾ ਕਾਨੂੰਨੀ ਹੱਕ ਦੇਵੇ। ਪ੍ਰਧਾਨ ਡਾ ਮੋਹਨ ਲਾਲ ਨੇ ਜਥੇਬੰਦੀ ਦੇ ਕੰਮ ਕਰਨ ਦੇ ਤੌਰ ਤਰੀਕਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਡਾ ਵਾਸਦੇਵ ਸ਼ਰਮਾ ਅਤੇ ਡਾ ਦਵਿੰਦਰ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਸਾਰੇ ਮੈਂਬਰਾਂ ਨੂੰ ਸਾਫ਼ ਸੁਥਰੀ ਪ੍ਰੈਕਟਿਸ ਕਰਨ ਅਤੇ ਕਿਸੇ ਵੀ ਤਰਾਂ ਦੇ ਨਸ਼ੇ ਦੀ ਦਵਾਈ ਨਾਂ ਵਰਤਨ ਦੀ ਤਾਕੀਦ ਕੀਤੀ। ਉਨਾਂ ਯਾਦ ਦਿਵਾਇਆ ਕਿ ਉਲੰਗਣਾ ਕਰਨ ਵਾਲੇ ਮੈਂਬਰਾਂ ਨੂੰ ਜਥੇਬੰਦੀ ਵੱਲੋਂ ਭਾਰੀ ਜੁਰਮਾਨੇ ਰੱਖੇ ਗਏ ਹਨ। ਹੋਰਨਾਂ ਤੋਂ ਇਲਾਵਾ ਮੀਟਿੰਗ ਵਿੱਚ ਡਾ ਅੰਮ੍ਰਿਤਪਾਲ ਸਕੱਤਰ, ਜਗਸੀਰ ਸਿੰਘ ਜੱਗੀ, ਜਗਰੂਪ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਵਿਰਾਟ ਵਿਸ਼ਵਾਸ, ਗੁਰਦੀਪ ਸਿੰਘ ਅਤੇ ਜਗਸੀਰ ਸਿੰਘ ਚੰਨਣਵਾਲ ਆਦਿ ਸਮੇਤ ਬਹੁਤ ਸਾਰੇ ਪ੍ਰੈਕਟੀਸ਼ਨਰਜ ਨੇ ਹਿੱਸਾ ਲਿਆ।