ਜਗਰਾਉਂ, 23 ਜਨਵਰੀ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਅੱਜ ਇੱਥੇ ਆਂਗਣਵਾੜੀ ਵਰਕਰ ਯੂਨੀਅਨ ਪੰਜਾਬ (ਸੀਟੂ)ਬਲਾਕ ਜਗਰਾਉਂ ਦੇ ਪ੍ਰਧਾਨ ਸ੍ਰੀ ਮਤੀ ਚਰਨਜੀਤ ਕੌਰ ਕੈਸ਼ੀਅਰ ਨਸੀਬ ਕੌਰ ਜਰਨਲ ਸਕੱਤਰ ਰਣਜੀਤ ਕੌਰ ਦੀ ਅਗਵਾਈ ਵਿੱਚ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਸੰਘਰਸ਼ ਦੀ ਚੇਤਾਵਨੀ ਦਿੰਦਿਆਂ ਦੱਸਿਆ ਕਿ ਜਗਰਾਉਂ ਬਲਾਕ ਦੇ ਆਂਗਣਵਾੜੀ ਵਰਕਰਾਂ ਤੇ ਹੈਲਪਰਾ ਦੇ ਸਾਰੇ ਮਸਲਿਆਂ ਪ੍ਰਤੀ ਸੰਜੀਦਗੀ ਨਾਲ ਨਹੀਂ ਲਿਆ ਗਿਆ, ਜਗਰਾਉਂ ਬਲਾਕ ਦੇ ਸੀ ਡੀ ਪੀ ਓ ਦੇ ਰਿਟਾਇਰਡ ਤੋਂ ਬਾਅਦ ਵੀ ਨਵੇਂ ਸੀ ਡੀ ਪੀ ਓ ਨੂੰ ਚਾਰਜ ਨਹੀਂ ਦਿੱਤਾ ਗਿਆ , ਜਿਸ ਕਾਰਨ ਸਾਰੇ ਵਰਕਰਾਂ ਤੇ ਹੈਲਪਰਾ ਦੇ ਮਸਲਿਆਂ ਲਈ ਸਥਿਤੀ ਜਿਉਂ ਦੀ ਤਿਉਂ ਹੈ,ਅਗਰ ਸਰਕਾਰ ਨਵੇਂ ਸੀ ਡੀ ਪੀ ਓ ਨੂੰ ਚਾਰਜ ਨਹੀਂ ਦਿੱਤਾ ਗਿਆ ਤਾਂ ਮਜਬੂਰਨ ਸੰਘਰਸ਼ ਦੇ ਰਾਹ ਤੇ ਤੁਰਨ ਲਈ ਵਰਕਰਾਂ ਨੂੰ ਮਜਬੂਰ ਹੋਣਾ ਪਵੇਗਾ। ਇਸ ਦੇ ਸਿੱਟੇ ਸਰਕਾਰ ਨੂੰ ਭੁਗਤਣੇ ਪੈਣਗੇ।ਇਸ ਮੌਕੇ ਤੇ ਪ੍ਰਧਾਨ ਸ੍ਰੀ ਮਤੀ ਚਰਨਜੀਤ ਕੌਰ ਕੋਠੇ ਜੀਵੇ,ਨਸੀਬ ਕੌਰ, ਰਣਜੀਤ ਕੌਰ, ਜਸਵਿੰਦਰ ਕੌਰ ਜੱਸੀ, ਨਿਰਮਲ ਕੌਰ ਮੱਲਾ, ਬਲਵਿੰਦਰ ਕੌਰ, ਕੁਲਦੀਪ ਕੌਰ,ਕਰਮ ਕੌਰ, ਹਰਵਿੰਦਰ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।