You are here

ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾ ਨੂੰ ਰਿਹਾਅ ਕੀਤਾ ਜਾਵੇ-ਪ੍ਰਧਾਨ ਨਿਰਮਲ ਸਿੰਘ ਡੱਲਾ

ਹਠੂਰ,29 ਜਨਵਰੀ (ਕੌਸ਼ਲ ਮੱਲ੍ਹਾ)- ਗ੍ਰਾਮ ਪੰਚਾਇਤ ਡੱਲਾ ਦੀ ਮੀਟਿੰਗ ਸਰਪੰਚ ਜਸਵਿੰਦਰ ਕੌਰ ਸਿੱਧੂ ਦੀ ਅਗਵਾਈ ਹੇਠ ਪਿੰਡ ਡੱਲਾ ਵਿਖੇ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਪ੍ਰਧਾਨ ਨਿਰਮਲ ਸਿੰਘ ਡੱਲਾ ਨੇ ਕਿਹਾ ਕਿ ਸਮੇਂ-ਸਮੇਂ ਦੀਆ ਸਰਕਾਰਾ ਨੇ ਸਿੱਖ ਕੌਮ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਹੈ।ਉਨ੍ਹਾ ਕਿਹਾ ਕਿ ਸਰਕਾਰਾ ਦੀ ਚਾਪਲੂਸੀ ਕਰਨ ਵਾਲੇ ਵਿਅਕਤੀਆ ਨੂੰ ਜਲਦੀ ਜੇਲਾ ਵਿਚੋ ਰਿਹਾਅ ਕੀਤਾ ਜਾਦਾ ਹੈ ਪਰ ਮਾਨਯੋਗ ਕੋਰਟ ਵੱਲੋ ਐਲਾਨੀ ਸਜਾ ਪੂਰੀ ਹੋਣ ਦੇ ਬਾਵਜੂਦ ਵੀ ਸਿੱਖ ਕੈਦੀਆ ਨੂੰ ਜੇਲਾ ਵਿਚੋ ਰਿਹਾਅ ਨਹੀ ਕੀਤਾ ਜਾ ਰਿਹਾ,ਜੋ ਸਰਕਾਰਾ ਦੀ ਬਦਨੀਤੀ ਦਾ ਸਿਕਾਰ ਹੋ ਰਹੇ ਹਨ।ਉਨ੍ਹਾ ਬੰਦੀ ਸਿੰਘਾ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਇਨਸਾਫ ਮੋਰਚੇ ਦੀ ਹਮਾਇਤ ਕਰਦਿਆ ਕਿਹਾ ਕਿ ਆਉਣ ਵਾਲੇ ਦਿਨਾ ਵਿਚ ਪਿੰਡ ਡੱਲਾ ਤੋ ਚੰਡੀਗੜ੍ਹ ਇਨਸਾਫ ਮੋਰਚੇ ਵਿਚ ਸਾਮਲ ਹੋਣ ਲਈ ਕਾਫਲਾ ਰਵਾਨਾ ਹੋਇਆ ਕਰੇਗਾ ਅਤੇ ਹਰ ਹਫਤੇ ਪਿੰਡ ਡੱਲਾ ਦੇ ਹਰ ਵਾਰਡ ਵਿਚੋ ਨੌਜਵਾਨ ਅਤੇ ਬੀਬੀਆ ਮੋਰਚੇ ਵਿਚ ਸਾਮਲ ਹੋਣਗੀਆ।ਅੰਤ ਵਿਚ ਉਨ੍ਹਾ ਸਮੂਹ ਪਿੰਡ ਵਾਸੀਆ ਨੂੰ ਬੇਨਤੀ ਕੀਤੀ ਕਿ ਪਾਰਟੀਬਾਜੀ ਤੋ ਉੱਪਰ ਉੱਠ ਕੇ ਬੰਦੀ ਸਿੰਘਾ ਦੀ ਰਿਹਾਈ ਲਈ ਇੱਕ ਝੰਡੇ ਥੱਲੇ ਇਕੱਠੇ ਹੋਣਾ ਅੱਜ ਸਮੇਂ ਦੀ ਮੁੱਖ ਲੋੜ ਹੈ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਜੋਰਾ ਸਿੰਘ ਸਰਾਂ,ਪ੍ਰਧਾਨ ਧੀਰਾ ਸਿੰਘ ਡੱਲਾ,ਯੂਥ ਆਗੂ ਕਰਮਜੀਤ ਸਿੰਘ ਕੰਮੀ,ਇਕਬਾਲ ਸਿੰਘ,ਕੁਲਵਿੰਦਰ ਸਿੰਘ,ਕਾਲਾ ਸਿੰਘ,ਜੌਰ ਸਿੰਘ,ਬਿੰਦੀ ਸਿੰਘ,ਗੁਰਚਰਨ ਸਿੰਘ ਆਦਿ ਹਾਜ਼ਰ ਸਨ।

 ਫੋਟੋ ਕੈਪਸ਼ਨ:-ਪ੍ਰਧਾਨ ਨਿਰਮਲ ਸਿੰਘ ਡੱਲਾ ਅਤੇ ਗ੍ਰਾਮ ਪੰਚਾਇਤ ਡੱਲਾ ਸਮੂਹ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਕਰਦੇ ਹੋਏ।