ਕਿਹਾ, ਬਾਦਲ ਕੇ ਨੇ ਚਲਾਈ ਤਾਂ ਪਾਣੀ ਵਾਲੀ ਬੱਸ ਵੀ ਸੀ, ਹੁਣ ਕਿੱਥੇ ਹੈ ?
ਚੰਡੀਗੜ੍ਹ,30 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ )ਮੁੱਖ ਮੰਤਰੀ ਭਗਵੰਤ ਮਾਨ ਨੇ PWD ਵਿਭਾਗ ‘’ਚ ਨਵ ਨਿਯੁਕਤ ਜੇਈਜ਼ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਆਪਣੇ ਭਾਸ਼ਨ ਵਿਚ ਪੰਜਾਬੀਆਂ ਨੂੰ ਸੰਬੋਧਨ ਕਰਦਿਆ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਗਰੰਟੀਆਂ ਦਿੱਤੀਆਂ ਗਈਆਂ ਸਨ, ਜੋ ਹੁਣ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵਿਭਾਗਾਂ ਵਿੱਚ ਵੀ ਅਸਾਮੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਨਿਯੁਕਤੀ ਪੱਤਰ ਦੇ ਰਹੇ ਹਾਂ ਤਾਂ ਜੋ ਕਿਸੇ ਨੂੰ ਮਾਣਯੋਗ ਅਦਾਲਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਹੁਣ ਅਕਾਲੀ ਦਲ ਵਾਲੇ ਆਮ ਆਦਮੀ ਕਲੀਨਿਕ ਬਣਾਉਣ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਅਕਾਲੀ ਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਗੱਲ ਉਨ੍ਹਾਂ ਨਿੱਜੀ ਪੈਸੇ ਨਾਲ ਬਣਾਈਆਂ ਸੀ, ਲੋਕਾਂ ਦੇ ਪੈਸੇ ਨਾਲ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਚੀਜ਼ਾਂ ਉਨ੍ਹਾਂ ਬਣਾਈਆਂ ਸੀ ਉਹ ਚਲਦੀਆਂ ਹੀ ਨਹੀਂ, ਜੇਕਰ ਉਹ ਚਲਦੀਆਂ ਹੋਣ ਤਾਂ ਵੀ ਦੁੱਖ ਹੁੰਦਾ। ਉਨ੍ਹਾਂ ਕਿਹਾ ਕਿ ਬਾਦਲ ਕਿਆ ਨੇ ਤਾਂ ਪਾਣੀ ਵਾਲੀ ਬੱਸ ਵੀ ਚਲਾਈ ਸੀ, ਹੁਣ ਕਿੱਥੇ ਹੈ ਪਾਣੀ ਤਾਂ ਉਥੇ ਹੀ ਹੈ। ਉਨ੍ਹਾਂ ਕਿਹਾ ਕਿ ਮੈਂ ਵਿਰੋਧੀਆਂ ਦੀ ਕੋਈ ਪ੍ਰਵਾਹ ਨਹੀਂ ਕਰਦਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਪੁਰਾਣਾ ਹਿਸਾਬ ਵੀ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਯਾਦ ਕਰਵਾ ਦਿੱਤਾ ਡਿਸਪੈਂਸਰੀਆਂ ਦਾ ਹਿਸਾਬ ਵੀ ਲਿਆ ਜਾਵੇਗਾ, ਅਜਿਹਾ ਕਿਹੜਾ ਸਮਾਨ ਲਗਾਇਆ ਸੀ ਜੋ 10 ਸਾਲਾਂ ਵਿੱਚ ਹੀ ਖਰਾਬ ਹੋ ਗਈਆਂ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਆਖਰੀ ਸਾਲ ਵਿੱਚ ਨੌਕਰੀਆਂ ਦੇਣ ਦਾ ਕੰਮ ਕਰਦੇ ਸੀ, ਪਰ ਸਾਡੀ ਸਰਕਾਰ ਨੇ ਆਉਂਦਿਆਂ ਹੀ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਉਦਯੋਗ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਖੇਤੀਬਾੜੀ ਯੂਨੀਵਰਸਿਟੀ ਨੂੰ ਦੁਬਾਰਾ ਤੋਂ ਪੈਰਾਂ ਸਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਹੜਾ ਕੋਲੋ ਤਨਖਾਹ ਦੇਣੀ ਹੈ, ਲੋਕਾਂ ਤੋਂ ਟੈਕਸ ਇਕੱਠਾ ਕਰਨਾ ਹੈ, ਤੁਹਾਨੂੰ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਰਿਟ ਦੇ ਆਧਾਰ ਉਤੇ ਹੀ ਭਰਤੀ ਕੀਤੀ ਜਾਵੇਗੀ, ਕਿਸੇ ਵੀ ਤਰ੍ਹਾਂ ਦੀ ਸਿਫਾਰਸ ਨਹੀਂ ਚੱਲੇਗੀ। ਉਨ੍ਹਾਂ ਨਵ ਨਿਯੁਕਤੀ ਮੁਲਾਜ਼ਮਾਂ ਨੂੰ ਕਿਹਾ ਕਿ ਜਿੱਥੇ ਵੀ ਤੁਹਾਨੂੰ ਡਿਊਟੀ ਮਿਲੇਗੀ ਉਥੇ ਇਮਾਨਦਾਰੀ ਨਾਲ ਕੰਮ ਕਰਨਾ।