ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ
ਮੁੰਬਈ, 02 ਜਨਵਰੀ (ਜਨ ਸ਼ਕਤੀ ਨਿਊਜ਼ ਬਿਊਰੋ ) ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਖਿਲਾਫ ਬੰਬੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ 'ਤੇ ਦੋਵਾਂ ਦੇ ਤਾਜ਼ਾ ਬਿਆਨ ਭਾਰਤ ਦੇ ਸੰਵਿਧਾਨ ਵਿਚ ਵਿਸ਼ਵਾਸ ਦੀ ਕਮੀ ਨੂੰ ਦਰਸਾਉਂਦੇ ਹਨ। ਇਸ ਮਾਮਲੇ 'ਚ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।ਬੰਬੇ ਲਾਇਰਜ਼ ਐਸੋਸੀਏਸ਼ਨ ਦੁਆਰਾ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਕਿ ਹਾਈ ਕੋਰਟ ਉਪ ਰਾਸ਼ਟਰਪਤੀ ਧਨਖੜ ਅਤੇ ਕਾਨੂੰਨ ਮੰਤਰੀ ਰਿਜਿਜੂ ਨੂੰ ਉਨ੍ਹਾਂ ਦੇ ਅਧਿਕਾਰਤ ਫਰਜ਼ ਨਿਭਾਉਣ ਤੋਂ ਰੋਕੇ ਅਤੇ ਐਲਾਨ ਕਰੇ ਕਿ ਦੋਵੇਂ, ਆਪਣੇ ਜਨਤਕ ਵਿਹਾਰ ਅਤੇ ਉਨ੍ਹਾਂ ਦੇ ਬਿਆਨਾਂ ਰਾਹੀਂ, ਭਾਰਤ ਦੇ ਸੰਵਿਧਾਨ ਵਿੱਚ ਵਿਸ਼ਵਾਸ ਦੀ ਕਮੀ ਰੱਖਦੇ ਹਨ ਅਤੇ ਸੰਵਿਧਾਨਕ ਅਹੁਦਿਆਂ 'ਤੇ ਰਹਿਣ ਤੋਂ ਅਯੋਗ ਕਰਾਰ ਦਿੱਤਾ ਜਾਂਦਾ ਹੈ।