ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਦਿਹਾੜੇ ਦੇ ਜਿਲ੍ਹਾ ਨਿਵਾਸੀਆਂ ਨੂੰ ਦਿੱਤੀਆਂ ਸੁਭ ਕਾਮਨਾਵਾਂ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜਨਮ ਦਿਹਾੜੇ ਤੇ ਖੂਨਦਾਨ ਕੈਂਪ ਇੱਕ ਵਧੀਆ ਉਪਰਾਲਾ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ
ਪਠਾਨਕੋਟ(ਹਰਪਾਲ ਸਿੰਘ,ਪ੍ਰਭਜੋਤ ਕੌਰ) ਅੱਜ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 646ਵਾਂ ਜਨਮ ਦਿਹਾੜਾ ਹੈ ਅਤੇ ਅੱਜ ਪੂਰੇ ਪੰਜਾਬ ਅੰਦਰ ਮਹਾਰਾਜ ਜੀ ਦਾ ਪ੍ਰਕਾਸ ਦਿਹਾੜਾਂ ਮਨਾਇਆ ਜਾ ਰਿਹਾ ਹੈ ਅਤੇ ਡੇਰਾ ਸਵਾਮੀ ਜਗਤ ਗਿਰੀ ਜੀ ਮਹਾਰਾਜ ਪਠਾਨਕੋਟ ਵਿਖੇ ਵਿਸੇਸ ਸਮਾਰੋਹ ਮਨਾਇਆ ਗਿਆ ਹੈ ਉਨ੍ਹਾਂ ਵੱਲੋਂ ਸਾਰੇ ਜਿਲ੍ਹਾ ਨਿਵਾਸੀਆਂ ਅਤੇ ਪੰਜਾਬ ਨਿਵਾਸੀਆਂ ਨੂੰ ਸੁਭਕਾਮਨਾਵਾਂ ਦਿੰਦਾ ਹਾਂ। ਇਹ ਪ੍ਰਗਟਾਵਾ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਪਠਾਨਕੋਟ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਸਮਾਰੋਹ ਅੰਦਰ ਪਹੁੰਚ ਕੇ ਖੂਨਦਾਨ ਕੈਂਪ ਦਾ ਸੁਭਅਰੰਭ ਕਰਨ ਮਗਰੋਂ ਕੀਤਾ।
ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੰਬੋਧਨ ਦੋਰਾਨ ਕਿਹਾ ਕਿ ਅੱਜ ਦਾ ਦਿਨ ਸਾਰੀਆਂ ਦੁਨੀਆਂ ਅੰਦਰ ਜਿੱਥੇ ਵੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਧਾਲੂ ਰਹਿੰਦੇ ਹਨ ਉਹ ਅੱਜ ਦਾ ਦਿਹਾੜਾ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹਾਂ ਦੋਰਾਨ ਵੀ ਲੋਕਾਂ ਵੱਲੋਂ ਤਿਆਰੀਆਂ ਤੋਂ ਬਾਅਰ ਪਠਾਨਕੋਟ ਅੰਦਰ ਸੋਭਾ ਯਾਤਰਾ ਦਾ ਵੀ ਆਯੋਜਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਠਾਨਕੋਟ ਲਈ ਹੋਰ ਵੀ ਮਾਨ ਦੀ ਗੱਲ ਹੈ ਕਿ ਇੱਥੇ ਹਰ ਸਾਲ ਹੀ ਡੇਰਾ ਸਵਾਮੀ ਜਗਤ ਗਿਰੀ ਪਠਾਨਕੋਟ ਵਿਖੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਜੀ ਦੀ ਅਗਵਾਈ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ ਦਿਹਾੜਾ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚੰਗੀ ਗੱਲ ਹੈ ਕਿ ਹਰ ਸਾਲ ਡੇਰੇ ਅੰਦਰ ਖੂਨਦਾਨ ਕੈਂਪ ਵੀ ਲਗਾਇਆ ਜਾਂਦਾ ਹੈ ਜਿੱਥੇ ਲੋਕ ਮਾਨਵਤਾ ਦੀ ਸੇਵਾ ਦੇ ਲਈ ਖੂਨਦਾਨ ਕਰਦੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਂਣ ਲਈ ਪੂਨ ਦੇ ਭਾਗੀਦਾਰ ਬਣਦੇ ਹਨ। ਉਨ੍ਹਾਂ ਕਿਹਾ ਕਿ ਅੱਜ ਖੂਨਦਾਨ ਕੈਂਪ ਵਿੱਚ ਦੇਖਣ ਨੂੰ ਮਿਲਿਆ ਕਿ ਮਹਿਲਾਵਾਂ ਵੀ ਖੂਨਦਾਨ ਕਰਕੇ ਸਮਾਜ ਸੇਵਾ ਕਰ ਰਹੀਆਂ ਹਨ। ਅੰਤ ਵਿੱਚ ਉਨ੍ਹਾਂ ਇੱਕ ਵਾਰ ਫਿਰ ਤੋਂ ਸਾਰੇ ਜਿਲ੍ਹਾ ਨਿਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜਨਮਦਿਹਾੜੇ ਦੇ ਸੁਭਕਾਮਨਾਵਾਂ ਦਿੱਤੀਆਂ ਅਤੇ ਸਮਾਜ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੋਕੇ ਤੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਜੀ ਵੱਲੋਂ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਦਿਹਾੜੇ ਦੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਾਡਾ ਸਾਰਿਆਂ ਦੇ ਖੂਨ ਦਾ ਰੰਗ ਲਾਲ ਹੀ ਹੈ ਅਤੇ ਕਿਸੇ ਦੀ ਜਿੰਦਗੀ ਬਚਾਉਂਣ ਲਈ ਸਭ ਤੋਂ ਵੱਡੀ ਸੇਵਾ ਹੈ ਅਤੇ ਹਰੇਕ ਸਾਲ ਲੋਕਾਂ ਵੱਲੋਂ ਖੂਨਦਾਨ ਕਰਕੇ ਸਮਾਜ ਸੇਵਾ ਕਰਦੇ ਹਨ ਉਨ੍ਹਾਂ ਉਹਨ੍ਹਾ ਖੂਨਦਾਨ ਕਰਨ ਵਾਲੇ ਲੋਕਾਂ ਲਈ ਵੀ ਭਲੇ ਦੀ ਅਰਦਾਸ ਕੀਤੀ।
ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੂੰ ਡੇਰਾ ਸਵਾਮੀ ਜਗਤ ਗਿਰੀ ਪਠਾਨਕੋਟ ਵੱਲੋਂ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਮੁੱਖ ਮਹਿਮਾਨ ਨੇ ਖੂਨਦਾਨ ਕਰਨ ਵਾਲੇ ਦਾਨੀ ਸੱਜਨਾਂ ਨੂੰ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ। ਇਸ ਮੋਕੇ ਤੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਵੱਲੋਂ ਸੰਤਸੰਗ ਕੀਤਾ ਗਿਆ ਅਤੇ ਵਧੀਆ ਕਾਰਗੁਜਾਰੀ ਲਈ ਵੱਖ ਵੱਖ ਸੇਵਾਦਾਰਾਂ ਨੂੰ ਸਨਮਾਨਤ ਕੀਤਾ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੇਵਲ ਕਿ੍ਰਸਨ ਸਕੱਤਰ, ਪ੍ਰੇਮ ਸਿੰਘ, ਸਕੱਤਰ ਸੁਭਾਸ ਕਾਲਾ, ਸੀਨੀਅਰ ਮੀਤ ਪ੍ਰਧਾਨ ਗਗਨਦੀਪ , ਰਾਕੇਸ ਕੁਮਾਰ, ਦੇਸ ਰਾਜ ਬੱਗਾ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਰਵਿ ਕਾਂਤ, ਮਹਿਲਾ ਸਗੰਠਨ ਪ੍ਰਧਾਨ ਰਾਣੀ ਦੇਵੀ, ਪ੍ਰੈਸ ਸਕੱਤਰ ਵਰੂਣ ਕੁਮਾਰ , ਜੀਵਨ ਕੁਮਾਰ , ਮੰਗਲ ਸਿੰਘ, ਦੇਵ ਰਾਜ, ਸੂਬੇਦਾਰ ਸੁਭਾਸ ਚੰਦਰ, ਹੀਰਾ ਲਾਲ ਗੁਲਾਬ ਸਿੰਘ, ਦਲਬੀਰ ਸਿੰਘ, ਕਮਲ ਜੀਤ, ਡਾ. ਮੋਹਣ ਲਾਲ ਅੱਤਰੀ, ਤਰਲੋਕ ਚੰਦ, ਸੁਭਾਸ ਚੰਦਰ, ਗੁਲਾਬ ਸਿੰਘ ਆਦਿ ਹਾਜਰ ਸਨ।