ਤਿੰਨ ਦਿਨਾ ਦੀ ਬੱਚੀ ਦੀ ਮਿੱਟੀ ਵਿੱਚ ਦਫਨਾਉਣ ਨਾਲ ਮੌਤ
ਚੰਡੀਗੜ੍ਹ 07 ਫਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਮੋਹਾਲੀ ਜ਼ਿਲ੍ਹੇ ਦੇ ਨਵਾਂ ਗਾਓ ਦੀ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਨਵਾਂ ਗਾਓ ਵਿੱਚ ਇਕ ਔਰਤ ਨੇ ਆਪਣੀ ਤਿੰਨ ਦਿਨਾਂ ਦੀ ਬੱਚੀ ਨੂੰ ਟੋਆ ਪੁੱਟ ਕੇ ਮਿੱਟੀ ਵਿੱਚ ਦਫਨਾ ਦਿੱਤਾ ਹੈ। ਇਸ ਬਾਰੇ ਜਦੋਂ ਘਰ ਦੇ ਬਾਕੀ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਬੱਚੀ ਨੂੰ ਮਿੱਟੀ ਵਿੱਚੋਂ ਕੱਢ ਕੇ ਪੀਜੀਆਈ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਪੀਜੀਆਈ ਵਿੱਚ ਇਲਾਜ ਦੌਰਾਨ ਬੱਚੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।