You are here

ਕੇਅਰ ਕੰਪੇਨੀਅਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ

ਵਟਸਐਪ ਨੰਬਰ ਅਤੇ ਟੋਲ਼ ਫ੍ਰੀ ਨੰਬਰਾਂ ‘ਤੇ ਕਾਲ ਕਰਕੇ ਹਾਸਲ ਕੀਤੀ ਜਾ ਸਕਦੀ ਹੈ ਸਿਹਤ ਜਾਣਕਾਰੀ - ਹਰਪ੍ਰੀਤ ਕੌਰ 

ਕੋਟ ਇਸੇ ਖਾਂ,ਮੋਗਾ 11 ਫ਼ਰਵਰੀ(ਜਸਵਿੰਦਰ ਸਿੰਘ ਰੱਖਰਾ) ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ਅੱਤਰੀ ਦੀ ਅਗਵਾਈ ਵਿੱਚ ਕੇਅਰ ਕੰਪੇਨੀਅਨ ਪ੍ਰੋਗਰਾਮ ( ਸੀ ਸੀ ਪੀ ) ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੈਲਥ ਵੈਲਨੈਸ ਸੈਂਟਰ ਕੋਟ ਸਦਰ ਖਾਂ  ਵਿਖੇ   ਲੋਕਾਂ ਨੂੰ  ਟੀਕਾਕਰਨ ਦੌਰਾਨ ਹਰਪ੍ਰੀਤ ਕੌਰ ਬਲਾਕ ਐਜੂਕੇਟਰ ਵੱਲੋਂ ਹਾਜ਼ਰੀਨ ਨੂੰ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ।

ਹਰਪ੍ਰੀਤ ਕੌਰ ਨੇ ਦੱਸਿਆ ਕਿ ਬਹੁ-ਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ ‘ਕੇਅਰ ਕੰਪੇਨੀਅਨ’  ( ਸੀ.ਸੀ.ਪੀ.) ਦਾ ਮੁੱਖ ਟੀਚਾ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਗਰੂਕਤਾ ਮੁਹਿੰਮ ਵਿਚ ਸ਼ਾਮਲ ਕਰਨਾ ਸੀ ਤਾਂ ਜੋ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕੇ। ਹੁਣ ਇਸ ਪੑੋਗਰਾਮ ਦਾ ਦਾਇਰਾ ਵਧਾਇਆ ਗਿਆ ਹੈ, ਜਿਸ ਤਹਿਤ ਜਨਰਲ ਮੈਡੀਕਲ ਅਤੇ ਸਰਜੀਕਲ ਕੇਅਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਬੀਪੀ, ਸੂਗਰ ਦਿਲ ਦੀਆਂ ਬਿਮਾਰੀਆਂ ‘ਤੇ ਕੇਂਦਰਿਤ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਮਰੀਜ਼ ਆਪਣਾ ਧਿਆਨ ਰੱਖ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਵਟਸਐਪ ਨੰਬਰ 080471-80443 ‘ਤੇ ਕਾਲ ਰਾਹੀਂ ਆਮ ਮੈਡੀਕਲ ਅਤੇ ਸਰਜੀਕਲ ਸੰਬੰਧੀ ਸਿਹਤ ਸਿੱਖਿਆ ਅਤੇ 

01143078160 ‘ਤੇ ਆਮ ਸਿਹਤ ਸੰਬੰਧੀ, 01143078155 ‘ਤੇ ਬੱਚਿਆਂ ਓਡੀ ਸਿਹਤ ਬਾਰੇ ਅਤੇ 01143078153 ‘ਤੇ ਮਾਂਵਾਂ ਦੀ ਸਿਹਤ ਬਾਰੇ ਜਾਣਕਾਰੀ ਸਬੰਧੀ ਮਿੱਸ ਕਾਲ ਕਰਕੇ ਕੋਈ ਵੀ ਵਿਅਕਤੀ ਸਿਹਤ ਸੰਦੇਸਾਂ ਲਈ ਸਬਸਕ੍ਰਾਇਬ ਕਰ ਸਕਦਾ ਹੈ ਅਤੇ ਇਹ ਸੰਦੇਸ਼ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਪ੍ਰਾਪਤ ਹੋਣਗੇ। ਇਸ ਦੌਰਾਨ ਵਿਅਕਤੀ ਸਿਹਤ ਸੰਬੰਧੀ ਆਪਣੇ ਸਵਾਲਾਂ ਦੇ ਜਵਾਬ ਵੀ ਪ੍ਰਾਪਤ ਕਰ ਸਕਦਾ ਹੈ।