ਦੋ ਰੋਜ਼ਾ ਸਵਾਮੀ ਵਿਵੇਕਾਨੰਦ ਯੁਵਕ ਦਿਵਸ ਸਮਾਗਮ ਸਮਾਪਤ
ਬਰਨਾਲਾ, 23 ਫਰਵਰੀ (ਗੁਰਸੇਵਕ ਸੋਹੀ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਨਾਲ ਜੋੜਨ ਲਈ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਕਾਲਜ ਸੰਘੜਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਸਰਕਾਰ ਵਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਬਰਨਾਲਾ ਸ੍ਰੀ ਰਘਵੀਰ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਕਾਲਜਾਂ ਅਤੇ ਕਲੱਬਾਂ ਨਾਲ ਸਬੰਧਿਤ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨਾਲ ਦੋ ਦਿਨਾਂ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚੋਂ ਆਏ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਜਿਨ੍ਹਾਂ ਵਿਚ ਸਿਮਰਨਜੀਤ ਕੌਰ (ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਬਰਨਾਲਾ), ਮਨਜੋਤ ਕੌਰ (ਸਰਕਾਰੀ ਸੀਨੀਅਰ ਸੈਕੰਡਰ ਸਕੂਲ ਫਰਵਾਹੀ), ਹਰਵਿੰਦਰ ਕੌਰ (ਐਸ.ਡੀ.ਕਾਲਜ ਆਫ਼ ਐਜੂਕੇਸ਼ਨ ਬਰਨਾਲਾ), ਪੋਸਟਰ ਮੁਕਾਬਲਿਆਂ ਵਿਚ ਸੁਖਬੀਰ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ), ਹਰਵਿੰਦਰ ਕੌਰ (ਸ੍ਰੀ ਲਾਲ ਬਹਾਦਰ ਸ਼ਾਸਤਰੀ ਕਾਲਜ ਬਰਨਾਲਾ), ਸੋਨਾਲੀ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ) ਅਤੇ ਸਲੋਗਨ ਮੁਕਾਬਲਿਆਂ ਵਿਚੋੰ ਸੁਮਨਦੀਪ ਕੌਰ (ਮੀਰੀ ਪੀਰੀ ਕਾਲਜਏਟ ਭਦੌੜ), ਮੌਸਮ ਕੁਮਾਰੀ (ਐਸ.ਐਸ.ਡੀ. ਕਾਲਜ ਬਰਨਾਲਾ) ਅਤੇ ਰਮਨਦੀਪ ਕੌਰ (ਐਸ.ਡੀ.ਕਾਲਜ ਆਫ ਐਜੂਕੇਸ਼ਨ ਬਰਨਾਲਾ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ।
ਇਸ ਸਮਾਗਮ ਵਿਚ ਬੱਚਿਆਂ ਤੇ ਪ੍ਰੋਗਰਾਮ ਅਫ਼ਸਰਾਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਬਰਨਾਲਾ ਗੁਰਦੀਪ ਸਿੰਘ ਬਾਠ, ਕਾਲਜ ਚੇਅਰਮੈਨ ਭੋਲਾ ਸਿੰਘ ਵਿਰਕ, ਪ੍ਰੋ. ਤਾਰਾ ਸਿੰਘ, ਡਾ. ਸਰਬਜੀਤ ਸਿੰਘ ਕੁਲਾਰ ਤੇ ਮਿੱਠੂ ਪਾਠਕ ਨੇ ਸਾਂਝੇ ਤੌਰ 'ਤੇ ਜ਼ਿਲ੍ਹੇ ਦੇ ਸਮੂਹ ਸਕੂਲ ਤੇ ਕਾਲਜ ਦੇ ਪ੍ਰੋਗਰਾਮ ਅਫ਼ਸਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ।
ਇਸ ਸਮਾਗਮ ਦੌਰਾਨ ਲਗਾਏ ਗਏ ਖੂਨਦਾਨ ਕੈਂਪ ਵਿਚ ਕਰੀਬ 30 ਦੇ ਆਸ-ਪਾਸ ਯੂਨਿਟ ਪ੍ਰਾਪਤ ਹੋਏ। ਅਖੀਰ ਵਿਚ ਕਾਲਜ ਚੇਅਰਮੈਨ ਭੋਲਾ ਸਿੰਘ ਵਿ