ਅੰਮ੍ਰਿਤਸਰ, 24 ਫ਼ਰਵਰੀ -(ਗੁਰਕੀਰਤ ਜਗਰਾਉਂ/ਮਨਜਿੰਦਰ ਗਿੱਲ)- ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾ ’ਤੇ ਅਧਿਕਾਰੀਆਂ ਨੇ ਪੂਰਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਰਬਾਰ ਸਾਹਿਬ ਜਾਣਗੇ ਅਤੇ ਵਹਿਗੁਰੂ ਦਾ ਸ਼ੁਕਰਾਨਾ ਕਰਨਗੇ। ਇਸ ਮੌਕੇ ਉਨ੍ਹਾਂ ਸਿੱਖ ਸੰਗਤ ਨੂੰ ਵੀ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਪਹੁੰਚੇ ਲੋਕਾਂ ਨੇ ਉਸਦਾ ਬਾਹਰ ਆਉਣ ਉਤੇ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅੰਦੋਲਨ ਕੀਤੀ ਜਾ ਰਿਹਾ ਸੀ। ਬੀਤੇ ਕੱਲ੍ਹ ਅਜਨਾਲਾ ਵਿੱਚ ਇਕ ਵੱਡਾ ਹੰਗਾਮਾ ਵੀ ਹੋਇਆ ਸੀ।