You are here

ਭਾਜਪਾ ਸਰਕਾਰ ਈਡੀ, ਸੀਬੀਆਈ ਦੀ ਵਰਤੋਂ ਕਰਕੇ ਵਿਰੋਧੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਰਹੀਆਂ - ਰਾਘਵ ਚੱਢਾ  

ਸੱਤਾ ’ਤੇ ਕਬਜ਼ ਕਾਲੇ ਅੰਗਰੇਜ਼ਾਂ ਨਾਲ ਲੜਨ ਲਈ ਬਹੁਤ ਕੁਰਬਾਨੀਆਂ ਦੇਣੀਆਂ ਪੈ ਸਕਦੀਆਂ ਹਨ - ਆਮ ਆਦਮੀ ਪਾਰਟੀ

ਨਵੀਂ ਦਿੱਲੀ, 26 ਫਰਵਰੀ, (ਜਨ ਸ਼ਕਤੀ ਨਿਊਜ਼ ਬਿਊਰੋ )  ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ। ਆਮ ਆਦਮੀ ਪਾਰਟੀ ਦੇ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੱਤਾ ਉਤੇ ਕਬਜ਼ ਕਾਲੇ ਅੰਗਰੇਜ਼ਾਂ ਨਾਲ ਲੜਨ ਲਈ, ਸੱਤਾ ਦੇ ਨਸ਼ੇ ’ਚ ਭਾਜਪਾ ਨੂੰ ਸੱਤਾ ਵਿਚੋਂ ਹਟਾਉਣ ਲਈ ਲੋਕਾਂ ਨੂੰ ਕੁਰਬਾਨੀਆਂ ਦੇਣੀਆਂ ਪੈਣਗੀਆਂ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਭਾਜਪਾ ਜੇਲ੍ਹ ਵਿੱਚ ਬੰਦ ਕਰਨਾ ਚਾਹੁੰਦੀ ਹੈ, ਇਸ ਉਤੇ ਕੋਈ ਦੁੱਖ ਨਹੀਂ, ਕਿਉਂਕਿ ਭਾਜਪਾ ਉਨ੍ਹਾਂ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਜੇਲ੍ਹ ’ਚ ਬੰਦ ਕਰਨਾ ਚਾਹੁੰਦੀ ਹੈ ਜੋ ਉਨ੍ਹਾਂ ਨੂੰ ਚੈਲਜ ਕਰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਭਾਜਪਾ ਨੂੰ ਹਰਾਉਂਦਾ ਹੈ ਤਾਂ ਉਹ ਹੈ ਅਰਵਿੰਦ ਕੇਜਰੀਵਾਲ, ਭਾਜਪਾ ਕੇਜਰੀਵਾਲ ਦੇ ਬੰਦਿਆਂ ਨੂੰ ਹੁਣ ਜੇਲ੍ਹਾਂ ਵਿੱਚ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਈਡੀ, ਸੀਬੀਆਈ ਅਤੇ ਜੇਲ੍ਹ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਈਡੀ, ਸੀਬੀਆਈ ਦੀ ਵਰਤੋਂ ਕਰਕੇ ਲੋਕਾਂ ਨੂੰ ਜੇਲ੍ਹ ਵਿੱਚ ਸੁੱਟਿਆ ਜਾ ਰਿਹਾ ਹੈ।