17-18 ਸਾਲ ਦੇ ਸਿੱਖ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ ਵਿਚ ਰੱਖਣ ਗਲਤ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ
ਤਲਵੰਡੀ ਸਾਬੋ, 21 ਮਾਰਚ (ਜਨ ਸ਼ਕਤੀ ਨਿਊਜ਼ ਬਿਊਰੋ ) ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਵੀ ਤਤਕਾਲੀ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਮਿਲ ਕੇ ਅਜਿਹੀ ਹੀ ਰਾਜਨੀਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ 17- 18 ਸਾਲਾਂ ਦੇ ਸਿੱਖ ਨੌਜਵਾਨਾਂ ਨੂੰ ਵੀ ਨਜਾਇਜ਼ ਹਿਰਾਸਤ ’ਚ ਰੱਖਿਆ ਜਾ ਰਿਹਾ ਹੈ, ਜੋ ਗਲਤ ਹੈ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜੇਕਰ ਇਹ ਅਸਥਿਰ ਹੋ ਗਿਆ ਤਾਂ ਦੇਸ਼ ਵੀ ਸਥਿਰ ਨਹੀਂ ਰਹਿ ਸਕਦਾ।