ਪੰਜਾਬ ’ਚ ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ-- ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ-- ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ - ਭਗਵੰਤ ਮਾਨ
ਰੂਪਨਗਰ, 01 ਅਪ੍ਰੈਲ- (ਜਨ ਸ਼ਕਤੀ ਨਿਊਜ਼ ਬਿਊਰੋ ) - ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇਕ ਹੋਰ ਟੋਲ ਪਲਾਜ਼ਾ ਬੰਦ ਕਰਕੇ ਜਨਤਾ ਹਵਾਲੇ ਕਰ ਦਿੱਤਾ ਗਿਆ ਹੈ। ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਚਾਚੇ-ਭਤੀਜੇ ਦੀਆਂ ਸਰਕਾਰਾਂ ਨੇ ਲੋਕਾਂ ਨਾਲ ਧੋਖਾ ਕੀਤਾ ਤੇ ਲੁੱਟ ਜਾਰੀ ਰੱਖੀ ਪਰ ਹੁਣ ਲੋਕਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਉਲਟਾ ਅਸੀਂ ਕੰਪਨੀ ਤੋਂ 67 ਕਰੋੜ ਦਾ ਬਕਾਇਆ ਵਸੂਲਣਾ ਹੈ। ਉਨ੍ਹਾਂ ਕਰਕੇ ਕਿਹਾ ਕਿ ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ ਵੇਰਵੇ ਜਲਦੀ।