ਪਾਠ ਕਰਦੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਅਤੇ ਲਾਈਆਂ ਦਸਤਾਰ -- ਜੁੱਤੀ ਸਣੇਂ ਨੌਜਵਾਨ ਚੜਿਆ ਗੁਰੂ ਸਾਹਿਬ ਦੇ ਪ੍ਰਕਾਸ਼ ਵਾਲੇ ਥੜ੍ਹੇ ਉਪਰ
ਮੋਰਿੰਡਾ, 24 ਅਪ੍ਰੈਲ -(ਜਨ ਸ਼ਕਤੀ ਨਿਊਜ਼ ਬਿਊਰੋ )- ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਇਕ ਵਿਅਕਤੀ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਗੁਰੂ ਘਰ ਵਿੱਚ ਬੂਟ ਪਾ ਕੇ ਦਰਬਾਰ ਸਾਹਿਬ ਵਿਚ ਦਾਖਲ ਹੁੰਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੇ ਪ੍ਰਕਾਸ਼ ਅਸਥਾਨ ਦੇ ਥੜੇ ਉਪਰ ਚੜ੍ਹ ਜਾਂਦਾ ਹੈ ਜਿੱਥੇ ਉਹ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨ ਕਰਨੀ ਸ਼ੁਰੂ ਕਰ ਦਿੰਦਾ ਹੈ। ਇਸ ਤੋਂ ਬਾਅਦ ਉਥੇ ਬੈਠੀ ਸਿੱਖ ਸੰਗਤ ਨੇ ਨੌਜਵਾਨ ਨੁੰ ਕਾਬੂ ਕਰ ਲਿਆ। ਇਸ ਦੌਰਾਨ ਲੋਕਾਂ ਵੱਲੋਂ ਮੁਲਜ਼ਮ ਦੀ ਕੁੱਟਮਾਰ ਵੀ ਕੀਤੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮੁਲਜ਼ਮ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਜਾਮ ਕਰ ਦਿੱਤੀ।