ਰਾਏਕੋਟ, 25 ਜੂਨ (ਗੁਰਭਿੰਦਰ ਗੁਰੀ ) ਸਥਾਨਕ ਸਿਵਲ ਹਸਪਤਾਲ ਵਿੱਚ ਚੱਲ ਰਹੇ ਨਸ਼ਾ ਛੁਡਾਊ ਸੈਂਟਰ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪ੍ਰਦੀਪ ਕੁਮਾਰ ਤੇ ਸੈਂਟਰ ਦੀ ਕੌਂਸਲਰ ਰੁਚਿਕਾ ਸ਼ਰਮਾਂ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਉਨਾਂ ਸਾਂਝੇ ਤੌਰ ਤੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇੱਕ ਅਜਿਹੀ ਬਿਮਾਰੀ ਹੈ ਜਿਸ ਨਾਲ ਵਿਅਕਤੀ ਆਪਣੇ ਪਰਿਵਾਰ ਸਮੇਤ ਪੂਰੇ ਸਮਾਜ ਲਈ ਅਣਦੇਖ਼ਿਆ ਬਣ ਜਾਂਦਾ ਹੈ ਅਤੇ ਨਫ਼ਤਰ ਦਾ ਪਾਤਰ ਬਣਦਾ ਹੈ। ਉਨਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਓਐੱਸਟੀ ਸੈਂਟਰਾਂ ਵਿਚ ਲਗਾਤਾਰ ਦਵਾਈ ਖਾਣ ਨਾਲ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਦੌਰਾਨ ਜਿੱਥੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ਼ ਆਪੋ ਆਪਣੇ ਵਿਚਾਰ ਪੇਸ਼ ਕੀਤੇ ਉੱਥੇ ਹੀ ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਵੀ ਭਾਗ ਲਿਆ ਤੇ ਨੌਜਵਾਨਾਂ ਨੂੰ ਨਸ਼ਾ ਨਾਲ ਕਰਨ ਲਈ ਵੀ ਪੇ੍ਰਿਤ ਵੀ ਕੀਤਾ ਗਿਆ। ਇਸ ਮੌਕੇ ਡਾਕਟਰ ਸੰਦੀਪ ਕੁਮਾਰ, ਡਾਕਟਰ ਅਭਿਨਣ ਗੁਪਤਾ, ਦਲਵੀਰ ਸਿੰਘ, ਵੀਰਦਵਿੰਦਰ ਸਿੰਘ ਲੈਬਾਰਟਰੀ ਇੰਚਾਰਜ, ਕਰਮਜੀਤ ਸਿੰਘ ਤੋਂ ਇਲਾਵਾ ਹੋਰ ਵੀ ਹਸਪਤਾਲ ਦਾ ਸਟਾਫ ਹਾਜ਼ਰ ਸੀ।