You are here

ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ ਦੇ ਬੱਚਿਆਂ ਦਾ ਅਨਪੜ੍ਹਤਾ ਨੂੰ ਦੂਰ ਕਰਨ ਦਾ ਉਪਰਾਲਾ

ਰਾਏਕੋਟ, 25 ਜੂਨ (  ਗੁਰਭਿੰਦਰ ਗੁਰੀ  ) ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ ਦੇ ਵਿਦਿਆਰਥੀ ਸਾਖਰਤਾ ਭਾਰਤੀ ਮੁਹਿੰਮ ਤਹਿਤ ਪਿੰਡਾਂ 'ਚੋਂ ਅਨਪੜ੍ਹਤਾ ਦੂਰ ਕਰਨ ਦਾ ਉਪਰਾਲਾ ਕਰ ਰਹੇ ਹਨ। ਸਕੂਲ ਮੁਖੀ ਸ਼ਰਨਜੀਤ ਕੌਰ ਨੇ ਦੱਸਿਆ ਸਿੱਖਿਆ ਇਨਸਾਨ ਦਾ ਲਈ ਜ਼ਰੂਰੀ ਹੈ। ਇਸ ਲਈ ਸਰਵ ਸਿੱਖਿਆ ਮੁਹਿੰਮ ਤਹਿਤ ਚੱਲ ਰਹੀਆਂ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਸਕੂਲ ਦੇ ਤੀਸਰੀ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀ ਆਪਣੇ ਆਸ ਪਾਸ ਰਹਿੰਦੇ ਅਨਪੜ੍ਹ ਵਿਅਕਤੀਆਂ ਤੇ ਔਰਤਾਂ, ਜੋ ਕਿਸੇ ਕਾਰਨ ਨਹੀਂ ਪੜ੍ਹ ਸਕੇ ਉਨ੍ਹਾਂ ਨੂੰ ਪੜ੍ਹਨ ਦਾ ਮੌਕਾ ਦੇ ਰਹੇ ਹਨ। ਉਨ੍ਹਾਂ ਦੱਸਿਆ ਵਿਦਿਆਰਥੀਆਂ ਵੱਲੋਂ ਜਿਨ੍ਹਾਂ ਨੂੰ ਪੜ੍ਹਾਇਆ ਜਾ ਰਿਹਾ ਹੈ ਉਨ੍ਹਾਂ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਆਪਣੀ ਪੜ੍ਹਾਈ ਦੇ ਨਾਲ-ਨਾਲ ਪਿੰਡਾਂ ਦੇ ਅਨਪੜ੍ਹ ਔਰਤਾਂ ਤੇ ਵਿਅਕਤੀਆਂ ਨੂੰ ਪੜ੍ਹਨਾ ਸਿਖਾ ਰਹੇ ਹਨ ਤਾਂ ਜੋ ਉਹ ਵੀ ਸਮੇਂ ਦੇ ਹਾਣੀ ਬਣ ਸਕਣ।