You are here

ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨਮਿਤ ਸਮਾਗਮ ਸਮਾਪਤ

ਨਾਨਕਸਰ ਦੀ ਧਰਤੀ ਤੇ ਆਇਆ ਸੰਗਤਾਂ ਦਾ ਸੈਲਾਬ !

ਜਗਰਾਉਂ, ਅਗਸਤ 2019 ( ਜਸਮੇਲ ਸਿੰਘ ਗਾਲਿਬ,ਸਤਪਾਲ ਸਿੰਘ ਦੇਹੜਕਾਂ,ਮਨਜਿੰਦਰ ਗਿੱਲ )-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 76ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ ਜਗਰਾਉਂ ਵਿਖੇ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਚੱਲ ਰਹੇ ਪੰਜ ਰੋਜ਼ਾ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਦਾ ਆਇਦ ਕਰਦਿਆਂ ਸਮਾਪਤ ਹੋਏ | ਸਮਾਗਮ ਦੌਰਾਨ ਲੱਖਾਂ ਸ਼ਰਧਾਲੂਆਂ ਨੇ ਮੁੱਖ ਦਰਬਾਰ ਵਿਖੇ ਮੱਥਾ ਟੇਕਿਆ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਸਮਾਗਮ ਮੌਕੇ ਦੋ ਲੜੀਆਂ 'ਚ ਰਖਵਾਏ 368 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਤੋਂ ਇਲਾਵਾ ਦੇਸ਼-ਵਿਦੇਸ਼ ਦੀ ਸੰਗਤ ਵਲੋਂ 61 ਮਹਾਂ ਸੰਪਟ ਅਖੰਡ ਪਾਠ, 1991 ਸ੍ਰੀ ਅਖੰਡ ਪਾਠ, 56 ਸ੍ਰੀ ਸੰਪਟ ਪਾਠ, 11 ਲੱਖ ਸ੍ਰੀ ਸਹਿਜ ਪਾਠ, 3 ਅਰਬ 61 ਕਰੋੜ, 8 ਹਜ਼ਾਰ 13 ਮੂਲ ਮੰਤਰ ਜਾਪ ਤੇ 15 ਕਰੋੜ 47 ਲੱਖ 27 ਹਜ਼ਾਰ ਚੋਪਈ ਸਾਹਿਬ ਦੇ ਪਾਠ ਕੀਤੇ ਗਏ | ਇਨ੍ਹਾਂ ਦੀ ਅਰਦਾਸ ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾਂ ਸਿੰਘ, ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਵਾਲੇ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਆਦਿ ਨੇ ਸੰਗਤ ਨੂੰ ਸੰਬੋਧਨ ਕੀਤਾ ਕੀਤਾ | ਇਸ ਸਮਾਗਮ 'ਚ ਇਕ ਦਰਜਨ ਤੋਂ ਵੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਬਾਬਾ ਗੇਜਾ ਸਿੰਘ ਨਾਨਕਸਰ ਤੇ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 95 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਵਾਲੇ ਬਣਾਏ | ਸਮਾਗਮ ਵਿਚ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਪੂਰਨ ਸਿੰਘ ਨੇ ਕਿਹਾ ਕਿ ਨਾਮ ਸਿਮਰਨ ਵਾਲਿਆਂ ਦੀ ਹੀ ਲੋਕਾਈ ਵਡਿਆਈ ਕਰਦੀ ਹੈ | 
ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾਇ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੋਣ ਸਦਕਾ ਹੀ ਪੂਰੀ ਲੋਕਾਈ 'ਚ ਸਤਿਕਾਰ ਮਿਲ ਰਿਹਾ ਹੈ | ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਨਾਨਕਸਰ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਸੰਤ ਬਾਬਾ ਜਗਰੂਪ ਸਿੰਘ ਬੇਗਮਪੁਰਾ ਵਾਲੇ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਗੁਰਬਖਸ਼ ਸਿੰਘ ਬੱਧਨੀ, ਬਾਬਾ ਰਵਿੰਦਰ ਸਿੰਘ ਤਖਾਣਬੱਧ, ਬਾਬਾ ਸਰਦਾਰਾ ਸਿੰਘ ਨਾਨਕਸਰ, ਬਾਬਾ ਜੋਰਾ ਸਿੰਘ ਕਰਨਾਲ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਜੋਗਿੰਦਰ ਸਿੰਘ ਭੋਰਾ ਸਾਹਿਬ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਮੇਹਰ ਸਿੰਘ ਨਾਨਕਸਰ ਆਦਿ ਨੇ ਕਿਹਾ ਕਿ ਨਾਨਕਸਰ ਸੰਪਰਦਾਇ ਹਮੇਸ਼ਾ ਨਾਮ ਜੱਪਣ, ਕਿਰਤ ਕਰਨ ਅਤੇ ਵੰਡ ਕੇ ਛਕਣ ਦਾ ਪ੍ਰਚਾਰ ਕਰਦੀ ਹੈ | ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜਿਕ ਕਾਰਜ ਵੀ ਕਰਨ ਲਈ ਸੰਗਤ ਨੂੰ ਪ੍ਰੇਰਦੀ ਹੈ | ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੰੂਕੇ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਐਸ.ਆਰ. ਕਲੇਰ, ਵਿਧਾਇਕ ਦਰਸ਼ਨ ਸਿੰਘ ਬਰਾੜ, ਸਾਬਕਾ ਵਿਧਾਇਕ ਭਾਗ ਸਿੰਘ ਮੱਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੰਗਤ ਕਮੇਟੀ ਨਾਨਕਸਰ ਪ੍ਰਧਾਨ ਸੁਰਜੀਤ ਸਿੰਘ ਕਲੇਰ, ਸਿੱਖ ਪ੍ਰਚਾਰਕ ਭਾਈ ਸੁਰਿੰਦਰ ਸਿੰਘ ਗੋਰੀ, ਭਾਈ ਕਰਨੈਲ ਸਿੰਘ ਗਰੀਬ, ਕਾਂਗਰਸੀ ਆਗੂ ਗੁਰਦੇਵ ਸਿੰਘ ਲਾਪਰਾਂ, ਕਾਂਗਰਸੀ ਆਗੂ ਕਮਲਜੀਤ ਸਿੰਘ ਬਰਾੜ, ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਆਦਿ ਨੇ ਕਿਹਾ ਕਿ ਨਾਨਕਸਰ ਸੰਪਰਦਾਇ ਸਿੱਖ ਕੌਮ ਦੀ ਇਕ ਸਿਰਮੌਰ ਸੰਸਥਾ ਹੈ | ਇਸ ਅਸਥਾਨ 'ਤੇ ਨਾਮ ਦੀ ਭੇਟਾ ਤੇ ਨਿੱਜ ਦੀ ਥਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਂਦੀ ਹੈ | ਬਰਸੀ ਸਮਾਗਮ 'ਚ ਪਹੁੰਚਣ ਵਾਲੀਆਂ ਸ਼ਖ਼ਸੀਅਤਾਂ ਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਸਟੇਜ 'ਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਸੁਖਦੇਵ ਸਿੰਘ ਭੁਚੋ ਵਾਲਿਆਂ ਨੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ | ਨਾਨਕਸਰ ਸੰਪਰਦਾਇ ਦੇ ਬੁਲਾਰੇ ਭਾਈ ਤੇਜਿੰਦਰ ਸਿੰਘ ਨਾਨਕਸਰ ਤੇ ਭਾਈ ਹਰਬੰਸ ਸਿੰਘ ਨਾਨਕਸਰ ਨੇ ਨਾਨਕਸਰ ਸੰਪਰਦਾਇ ਦੇ ਸਮੂਹ ਮਹਾਂਪੁਰਖਾਂ ਤਰਫ਼ੋਂ ਬਰਸੀ ਸਮਾਗਮ 'ਚ ਪਹੁੰਚਣ ਵਾਲੀ ਸੰਗਤ ਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਧੰਨਵਾਦ ਕੀਤਾ |