ਲੁਧਿਆਣਾ, 8 ਅਗਸਤ (ਟੀ ਕੇ ) ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ 1680 ਸੈਕਟਰ 22 ਬੀ ਚੰਡੀਗੜ੍ਹ ਦੀ ਇਕਾਈ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਸ਼ਾਮਲ ਹੋਏ ਮੀਟਿੰਗ ਵਿੱਚ 21,22, ਅਕਤੂਬਰ 2023 ਨੂੰ ਮੋਂਗਾ ਵਿੱਖੇ ਹੋ ਰਹੀ ਕੌਮੀ ਕਾਨਫਰੰਸ ਦੀ ਤਿਆਰੀ ਲਈ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਭ ਸਾਥੀਆਂ ਨੇ ਭਰੋਸਾ ਦਿੱਤਾ ਕਿ ਉਹਨਾਂ ਕੌਮੀ ਕਾਨਫਰੰਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਡੀ ਏ ਦੀਆਂ ਕਿਸ਼ਤਾਂ ਅਤੇ ਬਕਾਇਆ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਮਿੱਡੇ ਮੀਲ , ਆਸਾਂ ਵਰਕਰਾਂ ਨੂੰ ਘੱਟੋ ਘੱਟ ਉਜ਼ਰਤ 26000 ਰੁਪਏ ਕੀਤੀ ਜਾਵੇ,ਪੇ ਕਮਿਸ਼ਨ ਦੀਆਂ ਤਰੂਟੀਆ ਦੂਰ ਕੀਤੀਆਂ ਜਾਣ ਆਦਿ ਮੰਗਾਂ ਦੀ ਮੰਗ ਕੀਤੀ ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ, ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ, ਸੀਨੀਅਰ ਮੀਤ ਪ੍ਰਧਾਨ ਅਸ਼ੋਕ ਕੁਮਾਰ ਮੱਟੂ, ਕੈਸ਼ੀਅਰ ਰਣਜੀਤ ਸਿੰਘ ਮੁਲਾਂਪੁਰ,ਮੀਤ ਪ੍ਰਧਾਨ ਰਕੇਸ਼ ਕੁਮਾਰ ਸੁੰਡਾ, ਗੁਰਦੀਪ ਸਿੰਘ ਮੱਤੇਵਾੜਾ, ਸ਼ੇਰ ਸਿੰਘ,ਮੰਗਤ ਰਾਮ, ਰਮੇਸ਼ ਕੁਮਾਰ ਪਮਾਲ, ਤਰਨਜੀਤ ਸਿੰਘ, ਸੁਖਵਿੰਦਰ ਸਿੰਘ,ਡੀ ਪੀ ਤਿਵਾੜੀ ਆਦਿ ਆਗੂ ਹਾਜ਼ਰ ਸਨ।