You are here

ਗੋਬਿੰਦ ਨੈਸਨਲ ਕਾਲਜ ਨਾਰੰਗਵਾਲ ਵਿਖੇ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ 

ਜੋਧਾ / ਸਰਾਭਾ 10 ਅਗਸਤ ( ਦਲਜੀਤ ਸਿੰਘ ਰੰਧਾਵਾ )  ਨਾਰੰਗਵਾਲ ਦੇ ਗੋਵਿੰਦ ਨੈਸ਼ਨਲ ਕਾਲਜ ਦੀ ਗਰਾਊਂਡ ਵਿਖੇ ਲੁਧਿਆਣਾ ਜੋਨ ਇੱਕ ਦੇ ਅੰਡਰ 17 ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੱਕੜ ਮਲਟੀਸਪੈਸ਼ਲਿਟੀ ਹਸਪਤਾਲ ਮਨਸੂਰਾਂ ਦੇ ਮਸ਼ਹੂਰ ਸਰਜਨ ਡਾ ਗੁਰਕਰਨ ਕੱਕੜ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਅਨੁਸ਼ਾਸਨ ਵਿੱਚ ਰਹਿਣਾ ਸਿਖਾਉਂਦੀਆਂ ਹਨ ਉਥੇ ਸਰੀਰਕ ਤੌਰ ਤੇ ਵੀ ਤੰਦਰੁਸਤ ਰੱਖਦੀਆ ਹਨ ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਮੈਚਾਂ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੋਨਲ ਸਕੱਤਰ ਸਤਨਾਮ ਸਿੰਘ ਲਲਤੋਂ ਨੇ ਦੱਸਿਆ ਕਿ ਅੱਜ ਅੰਡਰ 17 ਦੇ ਕਰਵਾਏ ਗਏ ਮੈਚਾਂ ਦੌਰਾਨ ਬੀਸੀ ਐਮ ਸ਼ਾਸਤਰੀ ਨਗਰ ਸਕੂਲ ਦੇ ਬੱਚਿਆਂ ਨੇ ਤੇਜਾ ਸਿੰਘ ਸੁਤੰਤਰ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ ਖਿਡਾਰੀਆਂ ਨੂੰ ਹਰਾ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਜਦਕਿ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਅਤੇ ਸੈਕਰਟ ਹਾਟ ਬੀਆਰਐਸ ਨਗਰ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ ਦੂਸਰੇ ਮੈਚ ਦੌਰਾਨ ਸੈਕਰਟ ਹਾਟ ਬੀਆਰਐਸ ਨਗਰ ਸਕੂਲ ਦੇ ਬੱਚਿਆਂ ਦੀ ਟੀਮ ਜੇਤੂ ਰਹੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡੀਏਵੀ ਪਬਲਿਕ ਸਕੂਲ ਬੀਆਰਐਸ ਨਗਰ ਅਤੇ ਡੀਏਵੀ ਪਬਲਿਕ ਸਕੂਲ ਪੱਖੋਵਾਲ ਰੋਡ ਦੇ ਬੱਚਿਆਂ ਵਿਚਕਾਰ ਸੈਮੀਫਾਈਨਲ ਮੈਚ ਵੀ ਖੇਡਿਆ ਗਿਆ। ਇਸ ਮੌਕੇ ਪਹੁੰਚੇ ਲੇਖਕ ਜਗਦੇਵ ਸਿੰਘ ਗਰੇਵਾਲ ਨੇ ਬੱਚਿਆਂ ਨੂੰ ਖੇਡਾਂ ਵੱਲ ਲਗਾਉਣ ਲਈ ਉਪਰਾਲੇ ਕਰਨ ਵਾਲੇ ਪ੍ਰਬੰਧਕਾਂ ਪ੍ਰਬੰਧਕਾਂ ਦੀ ਉੱਦਮਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰਧਾਨ ਜ਼ੋਨਲ ਟੂਰਨਾਮੈਂਟ ਕਮੇਟੀ ਲੁਧਿਆਣਾ ਇੱਕ ਬਲਜਿੰਦਰ ਸਿੰਘ ,ਡਾ ਗੁਰਜੀਤ ਸਿੰਘ , ਸਤਨਾਮ ਸਿੰਘ ਲਲਤੋਂ , ਨਰਿੰਦਰ ਸਿੰਘ ਡੀਪੀ, ਬਲਜਿੰਦਰ ਕੌਰ ਡੀਪੀ, ਸਤਵੰਤ ਸਿੰਘ ਪੀਟੀਆਈ, ਲਕਸ਼ਮੀ ਡੀਪੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਪਤਵੰਤੇ ਹਾਜਰ ਸਨ।